ਭਾਜਪਾ ਦੀ ਸਰਕਾਰ ਬਣਨ ''ਤੇ ਪੰਜਾਬ ''ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: CM ਪੁਸ਼ਕਰ ਧਾਮੀ

Saturday, Sep 26, 2026 - 05:03 PM (IST)

ਭਾਜਪਾ ਦੀ ਸਰਕਾਰ ਬਣਨ ''ਤੇ ਪੰਜਾਬ ''ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: CM ਪੁਸ਼ਕਰ ਧਾਮੀ

ਗੜ੍ਹਦੀਵਾਲਾ (ਮੁਨਿੰਦਰ)- ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੱਜ ਗੜ੍ਹਦੀਵਾਲਾ ਪਹੁੰਚਣ 'ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਹੇਠ ਦਸੂਆ-ਹੁਸ਼ਿਆਰਪੁਰ ਰੋਡ 'ਤੇ ਭਾਜਪਾ ਵਰਕਰਾਂ ਵੱਲੋਂ ਭਰਮਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ, ਜਿਸ ਤਹਿਤ ਪੰਜਾਬ ਦੇ ਪੂਰੇ 117 ਵਿਧਾਨਸਭਾ ਹਲਕਿਆਂ 'ਚ 4 ਹਜ਼ਾਰ ਕਿਲੋਮੀਟਰ ਦੀ ਇਹ ਯਾਤਰਾ ਕੱਢੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਪੰਜਾਬ ਗੁਰੂਆਂ-ਪੀਰਾਂ ਅਤੇ ਵੀਰਤਾ ਦੀ ਧਰਤੀ ਹੈ ਪਰ ਅੱਜ ਪੰਜਾਬ ਦੀ ਇਹ ਧਰਤੀ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਪੰਜਾਬ ਨਸ਼ੇ ਦੀ ਅੱਗ 'ਚ ਝੁਲਸ ਰਿਹਾ ਹੈ। ਪੰਜਾਬ ਦੇ ਨੌਜਵਾਨ ਪੁਰੀ ਤਰ੍ਹਾਂ ਨਾਲ ਨਸ਼ੇ ਦੀ ਦਲਦਲ 'ਚ ਧਸਦੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ 'ਚ ਡਰੱਗ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਨੇ ਜਨਤਾ ਦੇ ਹਿੱਤਾਂ ਦੀ ਬਜਾਏ ਆਪਣੇ ਹਿੱਤਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ। ਜਿਸ ਕਾਰਨ ਅੱਜ ਪੰਜਾਬ ਦੀ ਜਵਾਨੀ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੀ ਹੈ। 
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਨਸ਼ੇ ਦੇ ਸੌਦਾਗਰਾਂ ਦੀ ਕਮਰ ਤੋੜ ਕੇ ਪੰਜਾਬ 'ਚ ਨਸ਼ੇ ਦੇ ਨੈਟਵਰਕ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਇਕ ਸਮਾਜਿਕ ਲਹਿਰ ਹੈ ਅਤੇ ਪੰਜਾਬ ਅਤੇ ਉਸਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦਾ ਪ੍ਰੋਗਰਾਮ ਹੈ। ਇਸ ਦਾ ਮੁੱਖ ਉਦੇਸ਼ ਇਕ ਵਿਕਸਤ ਪੰਜਾਬ ਬਣਾਉਣਾ ਹੈ। 

ਇਹ ਵੀ ਪੜ੍ਹੋ- ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਮਾਤਰ ਇਕ ਵਿਖਾਵਾ ਅਤੇ ਗੁੰਮਰਾਹਕੁੰਨ ਹੈ। ਜਦਕਿ ਹਕੀਕਤ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ੇ ਦੇ ਵੱਡੇ-ਵੱਡੇ ਸੌਦਾਗਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ ਸਗੋਂ ਛੋਟੇ-ਛੋਟੇ ਲੋਕਾਂ ਨੂੰ ਫੜ ਕੇ ਇਹ ਦਸਿੱਆ ਜਾ ਰਿਹਾ ਹੈ ਕਿ ਨਸ਼ੇ ਖ਼ਿਲਾਫ਼ ਵੱਡੇ-ਵੱਡੇ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਜ ਪੰਜਾਬ ਦੇ ਲੋਕਾਂ ਨੂੰ ਰਾਜਨੀਤਿਕ ਮਤਭੇਦਾਂ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣ ਦੀ ਜ਼ਰੂਰਤ ਹੈ।

ਇਸ ਮੌਕੇ ਯਾਤਰਾ ਜ਼ਿਲ੍ਹਾ ਕਨਵੀਨਰ ਅਨਿਲ ਵਸ਼ਿਸ਼ਠ, ਭਾਜਪਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜਿਵ ਮਿਨਹਾਸ, ਭਾਜਪਾ ਪੰਜਾਬ ਸਕੱਤਰ ਪਰਮਿੰਦਰ ਸਿੰਘ ਬਰਾੜ,ਸਾਬਕਾ ਕੈਬਨਿਟ ਮੰਤਰੀ ਸੋਮ ਪ੍ਰਕਾਸ਼, ਵਿਧਾਇਕ ਜੰਗੀ ਲਾਲ ਮਹਾਜਨ, ਮੀਨੂ ਸੇਠੀ, ਯਾਤਰਾ ਕੋ ਕਨਵੀਨਰ ਸੁਨੀਲ ਦੱਤ ਸਹਿਗਲ, ਭਾਜਪਾ ਆਗੂ ਯੋਗੇਸ਼ ਸਪਰਾ, ਸ਼ਿਵ ਦਿਆਲ, ਗੋਪਾਲ ਏਰੀ, ਕੈਪਟਨ ਕਰਨ ਸਿੰਘ, ਅਸ਼ੋਕ ਸਭਰਵਾਲ,ਸਿਵਮ ਸ਼ਰਮਾ, ਜ਼ਿਲ੍ਹਾ ਪ੍ਰਵਾਰੀ ਰਾਕੇਸ਼ ਸ਼ਰਮਾ, ਵਿਨੋਦ ਮਿੱਠੂ, ਸੇਠੂ, ਸ਼ਿਵਾਨੀ ਪੁਰੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੀ ਸਮੂਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ 'ਚ ਇਲਾਕੇ ਦੇ ਲੋਕ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 


author

shivani attri

Content Editor

Related News