ਪੰਜਾਬ : ਖਾਲ੍ਹੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਨਵੇਂ ਹੁਕਮ
Thursday, Oct 23, 2025 - 05:05 PM (IST)

ਜੈਤੋ (ਜਿੰਦਲ) : ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿਚ ਕੂੜੇ-ਕਰਕਟ ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀ ਬੀਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇ ਪ੍ਰਬੰਧ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਧਿਆਨ ਦੇਣ, ਪੰਜ ਜ਼ਿਲਿਆਂ ਵਿਚ ਬੱਸਾਂ ਦਾ ਚੱਕਾ ਜਾਮ
ਜਾਰੀ ਹੁਕਮਾਂ ਅਨੁਸਾਰ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਵਾੜ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦੇ ਜਾਰੀ ਨਵੇਂ ਹੁਕਮਾਂ ਨੇ ਪਾਇਆ ਪੰਗਾ, ਬਦਲੀਆਂ ਨੂੰ ਲੈ ਕੇ...
ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼ਹਿਰ ਵਿਚ ਜਗ੍ਹਾ-ਜਗ੍ਹਾ 'ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਪਾਲੀ ਪਏ ਪਲਾਟਾਂ ਵਿਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਜੋ ਵੱਖ-ਵੱਖ ਪ੍ਰਕਾਰ ਦੀਆਂ ਬੀਮਾਰੀਆਂ (ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ) ਫੈਲਾਉਂਦੇ ਹਨ। ਇਸ ਤਰ੍ਹਾਂ ਇਹ ਬਿਮਾਰੀਆਂ ਸ਼ਹਿਰੀ ਵਾਸੀਆਂ ਦੀ ਸਿਹਤ ਲਈ ਇਕ ਗੰਭੀਰ ਅਤੇ ਜਾਨਲੇਵਾ ਖਤਰਾ ਹਨ। ਅਜਿਹੀ ਸਥਿਤੀ ਵਿਚ ਇਨ੍ਹਾਂ ਬਿਮਾਰੀਆ ਨੂੰ ਫੈਲਣ ਤੋਂ ਰੋਕਣ ਲਈ ਖਾਲ੍ਹੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜ਼ਰੂਰੀ ਹੈ। ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 13 ਦਸੰਬਰ 2025 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਅਹਿਮ ਖ਼ਬਰ, ਕੁਲੈਕਟਰ ਰੇਟਾਂ ਵਿਚ ਵਾਧਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e