ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ, ਟਾਰਗੈੱਟ ਪੂਰਾ ਕਰਨ ਦੇ ਹੁਕਮ
Sunday, Jan 04, 2026 - 11:35 AM (IST)
ਅੰਮ੍ਰਿਤਸਰ (ਇੰਦਰਜੀਤ)-ਜੀ. ਐੱਸ. ਟੀ. ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਨੀਵਾਰ ਛੁੱਟੀ ਵਾਲੇ ਦਿਨ ਵੀ ਦਫ਼ਤਰ ’ਚ ਕੰਮ ਕਰਨ ਲਈ ਕਿਹਾ ਗਿਆ ਹੈ। ਉਕਤ ਹੁਕਮ ਜੀ. ਐੱਸ. ਟੀ. ਵਿਭਾਗ ਦੇ ਫਾਇਨਾਂਸ਼ੀਅਲ ਕਮਿਸ਼ਨਰ ਟੈਕਸੇਸ਼ਨ ਅਜੀਤ ਬਾਲਾਜੀ ਜੋਸ਼ੀ (ਆਈ. ਏ. ਐੱਸ.) ਦੇ ਨਿਰਦੇਸ਼ਾਂ ’ਤੇ 31 ਮਾਰਚ 2026 ਤੱਕ ਲਾਗੂ ਕੀਤੇ ਗਏ ਹਨ। ਸ਼ਨੀਵਾਰ ਦੀ ਛੁੱਟੀ ਰੱਦ ਕਰਨ ਦੇ ਹੁਕਮਾਂ ਬਾਰੇ ਇਹ ਕਿਹਾ ਗਿਆ ਹੈ ਕਿ ਇਹ ਟਾਰਗੈੱਟ ਪੂਰਾ ਕਰਨ ਲਈ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਛੁੱਟੀ ਰੱਦ ਕਰਨ ਦੇ ਇਹ ਹੁਕਮ ਸ਼ਨੀਵਾਰ ਦੇ ਨਾਲ-ਨਾਲ ਐਤਵਾਰ ਲਈ ਵੀ ਲਾਗੂ ਹੋ ਸਕਦੇ ਹਨ। ਜਾਣਕਾਰੀ ਮੁਤਾਬਕ ਪਿਛਲੇ ਸਮੇਂ ’ਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ-ਕਰਮਚਾਰੀਆਂ ਦੀਆਂ ਛੁੱਟੀਆਂ ਹਫ਼ਤੇ ’ਚ ਦੋ ਦਿਨ ਨਿਸ਼ਚਿਤ ਕੀਤੀਆਂ ਗਈਆਂ ਸਨ। ਬਣੇ ਨਿਯਮ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਦੋ ਦਿਨ ਕਰਮਚਾਰੀ ਛੁੱਟੀ ਕਰਦੇ ਸਨ। ਦਰਅਸਲ ਇਹ ਦੋਵੇਂ ਛੁੱਟੀਆਂ ਇਸ ਲਈ ਲਗਾਤਾਰ ਕੀਤੀਆਂ ਗਈਆਂ ਸਨ ਕਿਉਂਕਿ ਐਤਵਾਰ ਦੇ ਦਿਨ ਆਮ ਬਾਜ਼ਾਰ ਬੰਦ ਹੁੰਦੇ ਹਨ, ਜਿਸ ਕਾਰਨ ਸਰਕਾਰੀ ਕਰਮਚਾਰੀ ਇਸ ਦਿਨ ਬਾਜ਼ਾਰ ’ਚੋਂ ਆਪਣੀ ਪੂਰੇ ਹਫ਼ਤੇ ਦੀ ਖਰੀਦੋ-ਫਰੋਖਤ ਕਰਦੇ ਹਨ ਅਤੇ ਪਰਿਵਾਰ ਦੇ ਪੈਂਡਿੰਗ ਕੰਮ ਨਿਪਟਾਉਂਦੇ ਹਨ ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਇਸੇ ਲਈ ਸ਼ਨੀਵਾਰ ਦੀ ਵਿਸ਼ੇਸ਼ ਛੁੱਟੀ ਹੁੰਦੀ ਹੈ। ਸ਼ਨੀਵਾਰ ਨੂੰ ਉੱਥੇ ਪਹੁੰਚਣ ’ਤੇ ਪਤਾ ਲੱਗਾ ਕਿ ਜੀ. ਐੱਸ. ਟੀ. ਹੈੱਡਕੁਆਰਟਰ ’ਚ ਆਮ ਦਿਨਾਂ ਵਾਂਗ ਹੀ ਕੰਮ ਹੋ ਰਿਹਾ ਹੈ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਵਿੱਤ ਕਮਿਸ਼ਨਰ ਟੈਕਸੇਸ਼ਨ ਦੇ ਨਵੇਂ ਹੁਕਮਾਂ ਮੁਤਾਬਕ ਜੀ. ਐੱਸ. ਟੀ. ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਆਮ ਦਿਨਾਂ ਵਾਂਗ ਸ਼ਨੀਵਾਰ ਨੂੰ ਆਪਣੇ ਦਫ਼ਤਰ ਪਹੁੰਚਣਾ ਅਤੇ ਵਿਧੀਵਤ ਕੰਮ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ, ਜੋ ਲਾਗੂ ਹੁੰਦੇ ਹੀ ਨਿਰੰਤਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵੱਡੀ ਵਾਰਦਾਤ, ਠੇਕਿਆਂ ਤੋਂ ਨਕਦੀ ਇਕੱਠੀ ਕਰਨ ਵਾਲੇ ਸੇਲਜ਼ਮੈਨ ਦੇ ਗਲੇ 'ਚ ਮਾਰੀ ਗੋਲੀ
ਹਾਲਾਂਕਿ ਸਰਕਾਰੀ ਹੁਕਮਾਂ ਕਾਰਨ ਹੋ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਵਿਭਾਗ ਦੇ ਲੱਗਭਗ ਸਾਰੇ ਕਰਮਚਾਰੀ ਅਤੇ ਅਧਿਕਾਰੀ ਅੰਦਰਖਾਤੇ ਤਾਂ ਬੇਹੱਦ ਨਾਰਾਜ਼ ਹਨ ਪਰ ਇਤਰਾਜ਼ ਜਤਾਉਣ ਦੇ ਮਾਮਲੇ ’ਚ ਮੀਡੀਆ ਨੂੰ ਕੋਈ ਕੁਝ ਵੀ ਦੱਸਣ ਲਈ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਾਸੀਆਂ ਨੂੰ ਵੱਡਾ ਤੋਹਫ਼ਾ, ਵੱਡੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
