ਚੰਗੀ ਖ਼ਬਰ : ਪੰਜਾਬ ''ਚ 18-45 ਉਮਰ ਦੇ ਸਹਿ ਬੀਮਾਰੀਆਂ ਵਾਲੇ ਕੈਦੀਆਂ ਦਾ ''ਟੀਕਾਕਰਨ'' ਸ਼ੁਰੂ

Thursday, May 20, 2021 - 08:48 AM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬੀਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਫਿਰ ਟਵੀਟ ਕਰਕੇ ਕੈਪਟਨ ਬਾਰੇ ਕਹੀ ਵੱਡੀ ਗੱਲ, ਨਾਲ ਹੀ ਰੱਖੀ ਇਹ ਮੰਗ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ 'ਚ 'ਬਲੈਕ ਫੰਗਸ' ਕਾਰਨ 2 ਲੋਕਾਂ ਦੀ ਮੌਤ, ਜਾਣੋ ਕੀ ਨੇ ਸ਼ੁਰੂਆਤੀ ਲੱਛਣ

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫ਼ਸਰ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ, ਜਦੋਂ ਕਿ ਹੁਸ਼ਿਆਰਪੁਰ ਵਿਚ 113, ਰੂਪਨਗਰ ਵਿਚ 74, ਲੁਧਿਆਣਾ ਵਿਚ 38, ਕਪੂਰਥਲਾ ਵਿਚ 18, ਗੁਰਦਾਸਪੁਰ ਵਿਚ 23, ਫਿਰੋਜ਼ਪੁਰ ਵਿਚ 15, ਸ੍ਰੀ ਮੁਕਤਸਰ ਸਾਹਿਬ ਵਿਚ 8, ਬਠਿੰਡਾ ਅਤੇ ਜਲੰਧਰ ਵਿਚ 4-4 ਅਤੇ ਫ਼ਤਹਿਗੜ੍ਹ ਸਾਹਿਬ ਵਿਚ ਇਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News