ਲੁਧਿਆਣਾ ਨੇ 1.5 ਮਿਲੀਅਨ ਕੋਰੋਨਾ ਟੀਕਾਕਰਨ ਦਾ ਅੰਕੜਾ ਕੀਤਾ ਪਾਰ, ਸਿਰਫ 43 ਦਿਨਾਂ ''ਚ ਦਿੱਤੀਆਂ 5 ਲੱਖ ਖ਼ੁਰਾਕਾਂ

Monday, Aug 02, 2021 - 11:37 AM (IST)

ਲੁਧਿਆਣਾ ਨੇ 1.5 ਮਿਲੀਅਨ ਕੋਰੋਨਾ ਟੀਕਾਕਰਨ ਦਾ ਅੰਕੜਾ ਕੀਤਾ ਪਾਰ, ਸਿਰਫ 43 ਦਿਨਾਂ ''ਚ ਦਿੱਤੀਆਂ 5 ਲੱਖ ਖ਼ੁਰਾਕਾਂ

ਲੁਧਿਆਣਾ : ਘਾਤਕ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਲਾਮਿਸਾਲ ਉਪਲੱਬਧੀ ਹਾਸਲ ਕਰਦਿਆਂ ਜ਼ਿਲ੍ਹੇ ਨੇ ਐਤਵਾਰ ਨੂੰ 1.5 ਮਿਲੀਅਨ ਟੀਕਾਕਰਨ ਦਾ ਅੰਕੜਾ ਪਾਰ ਕੀਤਾ। 16 ਜਨਵਰੀ ਤੋਂ ਸ਼ੁਰੂ ਹੋਈ ਆਪਣੀ ਕੋਵਿਡ ਟੀਕਾਕਰਣ ਮੁਹਿੰਮ ਵਿੱਚ ਲੋਕਾਂ ਦੀ ਸਭ ਤੋਂ ਵੱਧ ਕਵਰੇਜ ਦੇ ਨਾਲ ਲੁਧਿਆਣਾ ਜ਼ਿਲ੍ਹਾ ਪਹਿਲਾਂ ਹੀ ਸੂਬੇ ਦੀ ਅਗਵਾਈ ਕਰ ਰਿਹਾ ਹੈ। ਹੁਣ ਜ਼ਿਲ੍ਹੇ ਨੇ ਸਪਲਾਈ ਵਿੱਚ ਘਾਟ ਹੋਣ ਦੇ ਬਾਵਜੂਦ ਸਿਰਫ 43 ਦਿਨਾਂ ਵਿੱਚ 5 ਲੱਖ ਟੀਕਾਕਰਣ ਕੀਤਾ ਹੈ। ਜ਼ਿਲ੍ਹੇ ਨੇ ਇਸ ਸਾਲ 19 ਜੂਨ ਨੂੰ ਇੱਕ ਮਿਲੀਅਨ ਟੀਕਾਕਰਨ ਦੇ ਅੰਕੜੇ ਨੂੰ ਛੂਹਿਆ ਸੀ।

ਇਹ ਵੀ ਪੜ੍ਹੋ : ਪਟਿਆਲਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਦੇ ਛਾਪੇ ਦੌਰਾਨ ਔਰਤਾਂ ਸਣੇ 8 ਗ੍ਰਿਫ਼ਤਾਰ

ਲੁਧਿਆਣਾ ਦੇ ਡਾਕਟਰਾਂ, ਪੈਰਾ-ਮੈਡੀਕਲ ਸਟਾਫ਼ ਅਤੇ ਵਸਨੀਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ, ਲੁਧਿਆਣਾ ਸੈਂਟਰਲ ਦੇ ਵਿਧਾਇਕ ਸੁਰਿੰਦਰ ਡਾਵਰ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਨਿਗਮ ਕੌਂਸਲਰ ਮਮਤਾ ਆਸ਼ੂ ਨੇ ਇਸ ਨੂੰ ਇੱਕ ਮਹੱਤਵਪੂਰਨ ਪ੍ਰਾਪਤੀ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਨੂੰ ਮਹਾਮਾਰੀ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਸਹਾਇਤਾ ਮਿਲੇਗੀ। ਉਹ ਖ਼ਾਸ ਕਰਕੇ ਸਿਹਤ ਵਿਭਾਗ ਨੂੰ ਵਧਾਈ ਦੇਣ ਲਈ ਸਿਵਲ ਹਸਪਤਾਲ ਪਹੁੰਚੇ ਅਤੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ, ਜੋ ਮੋਹਰੀ ਰਹੇ ਅਤੇ ਇਸ ਵਿਸ਼ਾਲ ਟੀਕਾਕਰਨ ਮੁਹਿੰਮ ਵਿੱਚ 1.5 ਮਿਲੀਅਨ ਲੋਕਾਂ ਦੀ ਸਭ ਤੋਂ ਤੇਜ਼ ਕਵਰੇਜ ਨੂੰ ਯਕੀਨੀ ਬਣਾਇਆ।

ਇਹ ਵੀ ਪੜ੍ਹੋ : ਹੈਵਾਨੀਅਤ ਦੀ ਹੱਦ : ਜ਼ਿੰਦਾ ਕਤੂਰੇ ਨੂੰ ਤਪਦੇ ਤੰਦੂਰ 'ਚ ਸੁੱਟਿਆ, CCTV 'ਚ ਕੈਦ ਹੋਈ ਸਾਰੀ ਘਟਨਾ

ਉਨ੍ਹਾਂ ਕਿਹਾ ਕਿ ਵਾਇਰਸ 'ਤੇ ਲਗਾਮ ਲਗਾਉਣ ਲਈ ਟੀਕਾ ਹੀ ਇਕੋ-ਇਕ ਪ੍ਰਭਾਵਸ਼ਾਲੀ ਹਥਿਆਰ ਹੈ ਅਤੇ ਸਮਾਜ ਨੂੰ ਪਹਿਲਾਂ ਵਾਲੀ ਆਮ ਸਥਿਤੀ 'ਤੇ ਵਾਪਸ ਲਿਆਉਣ ਵਿਚ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਭਾਵਿਤ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਹਰੇਕ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵੈਕਸੀਨ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਇਹ ਆਉਂਦੀ ਹੈ, ਲੋਕਾਂ ਨੂੰ ਬਿਨਾਂ ਦੇਰੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਅਜੇ ਵੀ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਵਾਇਰਸ ਅਜੇ ਵੀ ਸਾਡੇ ਵਿਚਕਾਰ ਹੈ ਅਤੇ ਸਾਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News