ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

07/29/2023 2:37:12 PM

ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।

ਇਹ ਵੀ ਪੜ੍ਹੋ :  'ਆਪ' ਵਿਧਾਇਕਾਂ ਖ਼ਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਮੀਟਿੰਗਾਂ ਸ਼ੁਰੂ, ਹਾਈਕਮਾਨ ਕੋਲ ਪੁੱਜੇਗੀ 'ਰਿਐਲਿਟੀ'

ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 24 ਘੰਟੇ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੁਣ ਤੱਕ ਓਪੀਡੀ ਦੀ ਗਿਣਤੀ 1,14,580 ਤੱਕ ਪੁੱਜ ਗਈ ਹੈ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1475 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਹੁਣ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1277 ਲੋਕ ਰਹਿ ਰਹੇ ਹਨ।

ਇਹ ਵੀ ਪੜ੍ਹੋ :  ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਲ੍ਹਿਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ.ਏ.ਐੱਸ. ਨਗਰ, ਜਲੰਧਰ, ਸੰਗਰੂਰ, ਐੱਸ.ਬੀ.ਐੱਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁੱਲ 44 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਵਿਅਕਤੀ ਜ਼ਖ਼ਮੀ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News