ਸਕੂਲਾਂ-ਕਾਲਜਾਂ ’ਚ ਟੀਕਾਕਰਨ ਦੇ ਹੁਕਮ ਜਾਰੀ, ਮਹੀਨੇ ਦੀ ਇਸ ਤਾਰੀਖ਼ ਤੋਂ ਲੱਗਣਗੇ ਟੀਕੇ

06/15/2021 10:21:42 PM

ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਿਹਤ ਅਧਿਕਾਰੀਆਂ ਨੂੰ 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿਚਲੀਆਂ ਵਿੱਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਜਾ ਸਕੇ।

ਇਹ ਵੀ ਪੜ੍ਹੋ- ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ ਮਾਮਲੇ ਨੂੰ ਲੈ ਕੇ ‘ਆਪ’ ਨੇ ਪੂਰੇ ਪੰਜਾਬ ’ਚ ਕੀਤਾ ਰੋਸ-ਪ੍ਰਦਰਸ਼ਨ
ਕੋਵਿਡ ਸਮੀਖਿਆ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਹੁਣਚਾਰੀ ਉਦਯੋਗ, ਪਾਰਲਰ ਅਤੇ ਦੁਕਾਨਾਂ, ਰੈਸਟੋਰੈਂਟ, ਜਿਮ ਸਮੇਤ ਸਰਵਿਸ ਆਊਟਲੈੱਟਸ ਆਦਿ ਦੇ ਸਟਾਫ਼ ਨੂੰ ਵੀ ਜਲਦੀ ਟੀਕਾ ਲਗਾਇਆ ਜਾਵੇ, ਜਿਸ ਨਾਲ ਆਮ ਅਦਾਲਤੀ ਕੰਮਕਾਜ ਸੁਰੱਖਿਅਤ ਢੰਗ ਨਾਲ ਫਿਰ ਤੋਂ ਸ਼ੁਰੂ ਹੋ ਸਕੇ।

ਇਹ ਵੀ ਪੜ੍ਹੋ- ਸ਼੍ਰੋਅਦ-ਬਸਪਾ ਗਠਜੋੜ ਨੂੰ ਲੈ ਕੇ ਫਿਕਰਮੰਦ ਨਹੀਂ ਕੈਪਟਨ, ਸਾਰਾ ਧਿਆਨ ਪਾਰਟੀ ਸੰਕਟ ਦੇ ਹੱਲ ਵੱਲ

ਸਿਹਤ ਸਕੱਤਰ ਹੁਸਨ ਲਾਲ ਨੇ ਖੁਲਾਸਾ ਕੀਤਾ ਕਿ ਸੂਬੇ ਨੂੰ 18-45 ਉਮਰ ਵਰਗ ਲਈ ਹੁਣ ਤੱਕ ਕੋਵੀਸ਼ੀਲਡ ਦੀਆਂ 5,86,000 ਖੁਰਾਕਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 5,30,610 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਕੋਲ 55,390 ਖੁਰਾਕਾਂ ਦਾ ਸਟਾਕ ਪਿਆ ਹੈ। ਇਸ ਦੇ ਨਾਲ ਹੀ ਕੋਵੈਕਸੀਨ ਦੀਆਂ 1 50,850 ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ 66,040 ਦੀ ਵਰਤੋਂ ਕੀਤੀ ਗਈ ਹੈ।


Bharat Thapa

Content Editor

Related News