ਖ਼ਤਰੇ ਵੱਲ ਵੱਧ ਰਿਹਾ ''ਪੰਜਾਬ'', ਸੂਬੇ ''ਚ 70 ਫ਼ੀਸਦੀ ਦੇ ਕਰੀਬ ਬੰਦ ਹੋਏ ''ਵੈਕਸੀਨ ਸੈਂਟਰ''
Saturday, May 15, 2021 - 11:44 AM (IST)
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਤੜਥੱਲੀ ਮਚਾਈ ਹੋਈ ਹੈ ਅਤੇ ਵੱਡੀ ਗਿਣਤੀ 'ਚ ਰੋਜ਼ਾਨਾ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਉੱਥੇ ਹੀ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੀ ਲਗਾਤਾਰ ਵੱਧ ਰਿਹਾ ਹੈ। ਅਜਿਹੇ 'ਚ ਪੰਜਾਬ ਲਗਾਤਾਰ ਖ਼ਤਰੇ ਵੱਲ ਵੱਧ ਰਿਹਾ ਹੈ ਕਿਉਂਕਿ ਸੂਬੇ ਦੇ 70 ਫ਼ੀਸਦੀ ਦੇ ਕਰੀਬ ਵੈਕਸੀਨ ਸੈਂਟਰ ਬੰਦ ਹੋ ਗਏ ਹਨ। ਕਰੀਬ ਸਾਰੇ ਜ਼ਿਲ੍ਹਿਆਂ 'ਚ ਜ਼ਿਆਦਾਤਰ ਵੈਕਸੀਨੇਸ਼ਨ ਸੈਂਟਰ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : 'ਕੋਰੋਨਾ' ਦਾ ਘਰਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਵੱਡੀ ਖ਼ਬਰ, ਕੀਤਾ ਗਿਆ ਅਹਿਮ ਐਲਾਨ
ਇਸ ਬਾਰੇ ਸਿਹਤ ਵਿਭਾਗ ਦੇ ਸਕੱਤਰ ਤੇ ਵੈਕਸੀਨੇਸ਼ਨ ਦੇ ਇੰਚਾਰਜ ਸੰਜੇ ਕੁਮਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਨਵੀਂ ਨੀਤੀ ਬਾਰੇ ਦੱਸਣ ਲਈ ਕਿਹਾ ਸੀ ਅਤੇ ਕੇਂਦਰ ਸਰਕਾਰ ਵੱਲੋਂ ਜਾਣਕਾਰੀ ਮਿਲਣ ਤੋਂ ਬਾਅਦ ਇਸ ਬਾਰੇ ਕੁੱਝ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਕੁੱਝ ਕੇਂਦਰਾਂ 'ਤੇ 45 ਸਾਲ ਤੋਂ ਜ਼ਿਆਦਾ ਦੇ ਲੋਕਾਂ ਨੂੰ ਟੀਕੇ ਲੱਗੇ ਹਨ। ਲੁਧਿਆਣਾ 'ਚ ਵੀ ਵੈਕਸੀਨ ਦੀ ਘਾਟ ਕਾਰਨ ਕਈ ਸੈਂਟਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਬਾਬਾ ਬੋਹੜ 'ਰਘੂਨੰਦਨ ਲਾਲ ਭਾਟੀਆ' ਦਾ ਦਿਹਾਂਤ, ਅੰਮ੍ਰਿਤਸਰ ਤੋਂ 6 ਵਾਰ ਰਹਿ ਚੁੱਕੇ ਨੇ MP
ਬਠਿੰਡਾ 'ਚ ਵੱਡੀ ਗਿਣਤੀ 'ਚ ਵੈਕਸੀਨ ਸੈਂਟਰ ਬੰਦ ਹੋ ਚੁੱਕੇ ਹਨ। ਇਸੇ ਤਰ੍ਹਾਂ ਜਲੰਧਰ ਦੇ ਵੀ ਕੁੱਝ ਹੀ ਸੈਂਟਰਾਂ 'ਚ ਵੈਕਸੀਨ ਲਾਈ ਗਈ ਹੈ। ਸੂਬੇ 'ਚ ਸਭ ਤੋਂ ਜ਼ਿਆਦਾ ਇਨਫੈਕਸ਼ਨ ਦਰ ਵਾਲੇ ਮੋਹਾਲੀ 'ਚ ਸਭ ਜ਼ਿਆਦਾ 2 ਹਜ਼ਾਰ ਲੋਕਾਂ ਨੂੰ ਵੈਕਸੀਨ ਲਾਈ ਗਈ।
ਇਹ ਵੀ ਪੜ੍ਹੋ : CBSE ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਸਬੰਧੀ ਸਾਹਮਣੇ ਆਈ ਇਹ ਜਾਣਕਾਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਨਗਰ ਪਟਿਆਲਾ 'ਚ ਸਿਰਫ ਕੁੱਝ ਲੋਕਾਂ ਨੂੰ ਟੀਕਾ ਲਾਇਆ ਜਾ ਸਕਿਆ। ਦੱਸਣਯੋਗ ਹੈ ਕਿ ਸੂਬੇ ਵਿਚ ਹੁਣ ਤੱਕ ਪਾਜ਼ੇਟਿਵ ਆਏ 4,83,984 ਮਰੀਜ਼ਾਂ ਵਿਚੋਂ 11,477 ਕੋਰੋਨਾ ਤੋਂ ਜੰਗ ਹਾਰ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ਵਿਚ 3,93,148 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿਚ ਕੁੱਲ ਸਰਗਰਮ ਕੇਸਾਂ ਦੀ ਗਿਣਤੀ 3,93,148 ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ