ਵੈਕਸੀਨ ਘਪਲਾ : ਸੁਖਬੀਰ ਬਾਦਲ ਭਲਕੇ ਸਿਹਤ ਮੰਤਰੀ ਦੇ ਘਰ ਅੱਗੇ ਦੇਣਗੇ ਧਰਨਾ

06/06/2021 1:58:07 AM

ਚੰਡੀਗੜ੍ਹ (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁ-ਕਰੋੜੀ ਵੈਕਸੀਨ ਘਪਲੇ ਦੀ ਸੀ. ਬੀ. ਆਈ. ਜਾਂਚ ਤੇ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਅੱਗੇ ਧਰਨਾ ਦੇਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਵੱਲੋਂ ਇਥੇ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੋ ਘੰਟੇ ਦੇ ਧਰਨੇ ਦੀ ਅਗਵਾਈ ਕਰਨਗੇ ਅਤੇ ਇਸ ਧਰਨੇ ’ਚ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਸੀਨੀਅਰ ਪਾਰਟੀ ਲੀਡਰਸ਼ਿਪ ਸ਼ਾਮਲ ਹੋਵੇਗੀ।

ਇਹ ਵੀ ਪੜ੍ਹੋ- GNA ਯੂਨੀਵਰਸਿਟੀ 'ਚ ਮਲਟੀਮੀਡੀਆ ਤੇ ਐਨੀਮੇਸ਼ਨ ਦੇ ਖੇਤਰ 'ਚ ਹਨ ਵੱਡੇ ਮੌਕੇ (ਵੀਡੀਓ)

ਇਸ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਮੰਨਿਆ ਹੈ ਕਿ ਇਸ ਨੇ ਕੇਂਦਰ ਤੋਂ ਪ੍ਰਾਪਤ ਹੋਈਆਂ 1 ਲੱਖ ਵੈਕਸੀਨ ਡੋਜ਼ਾਂ ’ਚੋਂ 80 ਹਜ਼ਾਰ ਭਾਰੀ ਮੁਨਾਫ਼ਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀਆਂ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਡੋਜ਼ ’ਤੇ ਹੋਰ ਪ੍ਰੀਮੀਅਮ ਲੈਣ ਦੀ ਆਗਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਭੇਜਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ।


Bharat Thapa

Content Editor

Related News