ਵਿਸਾਖੀ ਵਾਲੇ ਦਿਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ‘ਖਾਲਸਾ ਪੰਥ’ ਦੀ ਸਿਰਜਨਾ ਕੀਤੀ: ਗਿ.ਹਰਪ੍ਰੀਤ ਸਿੰਘ
Thursday, Apr 14, 2022 - 05:28 PM (IST)
ਅੰਮ੍ਰਿਤਸਰ (ਅਨਜਾਣ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਸਾਖੀ ਦੇ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣ ਕੇ ਲੋਕ ਸੁਖੀਏ ਪ੍ਰਲੋਕ ਸੁਹੇਲੇ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਪਵਿੱਤਰ ਦਿਹਾੜੇ ‘ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ‘ਖਾਲਸਾ ਪੰਥ’ ਦੀ ਸਿਰਜਣਾ ਕੀਤੀ ਤੇ 80 ਹਜ਼ਾਰ ਦੇ ਇਕੱਠ ‘ਚੋਂ ਪੰਜਾਂ ਸਿੰਘ ਦੀ ਚੌਣ ਕਰਕੇ ਉਨ੍ਹਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾਈ। ਫਿਰ ਗੁਰੂ ਜੀ ਨੇ ਆਪ ਉਨ੍ਹਾਂ ਤੋਂ ਅੰਮ੍ਰਿਤ ਛਕਿਆ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ
ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਮਨਾਉਣ ਦੀ ਪ੍ਰਥਾ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਵਰੋਸਾਏ ਗੋਇੰਦਵਾਲ ਸਾਹਿਬ ਦੀ ਧਰਤੀ ਤੋਂ ਆਰੰਭ ਹੋਈ। ਇਹ ਦਿਹਾੜਾ ਜਿੱਥੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਮਨਾਇਆ ਜਾਂਦਾ ਹੈ, ਉਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਬੜੀ ਸ਼ਰਧਾ ਅਤੇ ਧੂੰਮ ਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਖਾਲਸਾ ਸਾਜਨਾ ਦਿਵਸ ਦੀ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ