ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

04/14/2022 5:32:14 PM

ਗੁਰਦਾਸਪੁਰ/ਪਾਕਿਸਤਾਨ (ਜ.ਬ) - ਭਾਰਤ ਤੋਂ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਏ ਇਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ’ਚ ਹਸਨ ਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ ਵਿਚ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਗਏ ਸਿੱਖ ਤੇ ਹਿੰਦੂ ਫਿਰਕੇ ਦੇ ਲੋਕਾਂ ਵੱਲੋਂ ਧਾਰਮਿਕ ਰਸਮਾਂ ਪੂਰੀਆਂ ਕੀਤੀਆਂ ਗਈਆਂ। ਇਨ੍ਹਾਂ ਸ਼ਰਧਾਲੂਆਂ ਲਈ ਪਾਕਿ ਸਰਕਾਰ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਨ੍ਹਾਂ ਸ਼ਰਧਾਲੂਆਂ ਨੂੰ ਨਿਸ਼ਚਿਤ ਰੂਟ ਦੇ ਬਾਹਰ ਜਾਣ ਦੀ ਇਜਾਜਤ ਨਹੀਂ ਸੀ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸੂਤਰਾਂ ਅਨੁਸਾਰ ਵਿਸ਼ੇਸ਼ ਰੇਲਗੱਡੀ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਹਸਨ ਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ ਲੈ ਕੇ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿਚ ਇਕ ਸਿੱਖ ਸ਼ਰਧਾਲੂ ਨਸਾਬਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਬਰਸਤ ਕਰਨਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਵੇਂ ਹੀ ਹੋਰ ਯਾਤਰੀਆਂ ਨੂੰ ਨਸਾਬਰ ਸਿੰਘ ਦੀ ਮੌਤ ਦੀ ਜਾਣਕਾਰੀ ਮਿਲੀ ਤਾਂ ਸਾਰਿਆਂ ’ਚ ਸ਼ੋਕ ਦੀ ਲਹਿਰ ਦੌੜ ਗਈ। ਪਾਕਿਸਤਾਨ ਵਕਫ਼ ਬੋਰਡ ਦੇ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਲਾਸ਼ ਨੂੰ ਵਾਹਗਾ ਬਾਰਡਰ ਦੇ ਰਸਤੇ ਭਾਰਤ ਭੇਜਣ ਲਈ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਨਾਲ ਵਿਚਾਰ ਵਟਾਂਦਰਾ ਕਰਕੇ ਪਾਕਿਸਤਾਨੀ ਰੇਂਜਰ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਸੌਂਪ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਸਿੱਖ ਧਰਮ ਦੇ ਜਨਮ ਦਿਵਸ ਨੂੰ ਮਨਾਉਣ ਵਾਲਾ ਇਹ 323ਵਾਂ ਸਮਾਗਮ ਹੈ। ਵਕਫ਼ ਬੋਰਡ ਪਾਕਿਸਤਾਨ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਪ੍ਰਮੁੱਖ ਇਮਾਰਤਾਂ ’ਤੇ ਰੋਸ਼ਨੀ ਕੀਤੀ ਗਈ ਅਤੇ ਸ਼ਰਧਾਂਲੂਆਂ ਦੇ ਠਹਿਰਣ ਲਈ ਆਸਪਾਸ ਦੇ ਸਕੂਲਾਂ ’ਚ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ। ਭਾਰਤ ਦੇ ਇਲਾਵਾ ਪਾਕਿਸਤਾਨ ਦੇ ਸ਼ਹਿਰ ਪੇਸ਼ਾਵਰ , ਸਵਾਤ, ਟਾਂਡੋ ਆਦਮ, ਲਰਕਾਨਾ, ਸ਼ੁਕਰ, ਬਦੀਨ, ਉਮਰਕੋਟ, ਕਰਾਚੀ ਅਤੇ ਲਾਹੌਰ ਤੋਂ ਸਿੱਖ ਤੇ ਹਿੰਦੂ ਸ਼ਰਧਾਲੂ ਇੱਥੇ ਪਹੁੰਚੇ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ

 

rajwinder kaur

This news is Content Editor rajwinder kaur