ਵਾਲਮੀਕ ਭਾਈਚਾਰੇ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਕੀਤਾ ਠੱਪ

Sunday, Feb 23, 2020 - 11:19 AM (IST)

ਵਾਲਮੀਕ ਭਾਈਚਾਰੇ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਕੀਤਾ ਠੱਪ

ਅੰਮ੍ਰਿਤਸਰ (ਸੁਮਿਤ ਖੰਨਾ) : ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ.ਆਰ.ਸੀ ਦੇ ਵਿਰੋਧ ਵਿਚ ਅੱਜ ਸਵੇਰੇ ਵਾਲਮੀਕ ਭਾਈਚਾਰੇ ਅਤੇ ਐੱਸ.ਸੀ ਤੇ ਓ.ਬੀ.ਸੀ ਨਾਲ ਸਬੰਧਿਤ ਸਮੂਹ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ 'ਤੇ ਪੈਂਦੇ ਵੱਲਾ ਫਾਟਕ ਤੇ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਟਰੇਨ ਨੂੰ ਲਗਭਗ ਦੋ ਘੰਟੇ ਰੋਕਣ ਤੋ ਬਾਅਦ ਪੁਲਸ ਦੇ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਉਪਰੰਤ ਧਰਨਾ ਸਮਾਪਤ ਕੀਤਾ।


author

Baljeet Kaur

Content Editor

Related News