ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ

Wednesday, Sep 09, 2026 - 05:09 PM (IST)

ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ

ਜਲੰਧਰ (ਵੈੱਬ ਡੈਸਕ, ਸੋਨੂੰ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਬੀ. ਆਰ. ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਛੇੜਛਾੜ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸੇ ਵਿਰੋਧ 'ਚ ਅੱਜ ਲੁਧਿਆਣਾ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਵਾਲਮੀਕਿ ਭਾਈਚਾਰੇ ਵੱਲੋਂ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲੁਧਿਆਣਾ ਤੋਂ ਬਾਅਦ ਹੁਣ ਜਲੰਧਰ ਵਿਚ ਵੀ ਵਾਲਮੀਕਿ ਭਾਈਚਾਰੇ ਨੇ ਭਲਕੇ ਬੰਦ ਦਾ ਐਲਾਨ ਕਰ ਦਿੱਤਾ ਹੈ। ਡਾ. ਅੰਬੇਡਕਰ ਦੀ ਮੂਰਤੀ ਨਾਲ ਕੀਤੀ ਛੇੜਛਾੜ ਦੀ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਜਲੰਧਰ 'ਚ ਵਾਲਮੀਕਿ ਸਮਾਜ ਅਤੇ ਦਲਿਤ ਸੰਗਠਨਾਂ ਨੇ ਕੱਲ੍ਹ ਯਾਨੀ ਕਿ ਵੀਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਪੂਰਨ ਰੂਪ 'ਚ ਬੰਦ ਰੱਖਣ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

PunjabKesari

ਸਕੂਲ, ਕਾਲਜ ਅਤੇ ਮੈਡੀਕਲ ਸਟੋਰ ਰਹਿਣਗੇ ਖੁੱਲ੍ਹੇ
ਆਮ ਜਨਤਾ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ, ਕਾਲਜ ਅਤੇ ਮੈਡੀਕਲ ਸਟੋਰ (ਐਮਰਜੈਂਸੀ ਸੇਵਾਵਾਂ) ਬੰਦ ਤੋਂ ਮੁਕਤ ਰਹਿਣਗੇ। ਬੰਦ ਦਾ ਇਹ ਫ਼ੈਸਲਾ 'ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੇਨਾ ਪੰਜਾਬ' ਦੇ ਪ੍ਰਧਾਨ ਰਾਜੀਵ ਗੋਰਾ ਅਤੇ 'ਭੀਮ ਕ੍ਰਾਂਤੀ ਸੇਨਾ' ਦੇ ਪ੍ਰਧਾਨ ਗੌਰਵ ਵਾਲਮੀਕਿ ਦੀ ਸਾਂਝੀ ਅਗਵਾਈ ਹੇਠ ਲਿਆ ਗਿਆ। ਰਾਜੀਵ ਗੋਰਾ ਨੇ ਦੱਸਿਆ ਕਿ ਅਸਮਾਜਿਕ ਅਨਸਰਾਂ ਵੱਲੋਂ ਕੀਤੀ ਗਈ ਇਹ ਹਰਕਤ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਅਜਿਹੀ ਘਟਨਾ 10ਵੀਂ ਵਾਰ ਹੋ ਚੁੱਕੀ ਹੈ। ਪਹਿਲਾਂ ਵੀ ਇਥੇ ਥਾਂ 'ਤੇ ਮੂਰਤੀ ਦੇ ਸ਼ੀਸ਼ੇ ਤੋੜੇ ਗਏ ਸਨ ਪਰ ਪ੍ਰਸ਼ਾਸਨ ਨੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਮੰਗ ਨੂੰ ਅਣਸੁਣਿਆ ਕਰ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੋਂ ਠੀਕ ਪਹਿਲਾਂ ਸਾਜ਼ਿਸ਼ ਤਹਿਤ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

ਸਿਆਸੀ ਸ਼ਹਿ 'ਤੇ ਨਿਸ਼ਾਨਾ ਬਣਾਉਣ ਦੇ ਦੋਸ਼ ਅਤੇ ਚਿਤਾਵਨੀ
'ਭੀਮ ਕ੍ਰਾਂਤੀ ਸੇਨਾ' ਦੇ ਪ੍ਰਧਾਨ ਗੌਰਵ ਨੇ ਦੋਸ਼ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਆਪਣੀ ਰਾਜਨੀਤੀ ਚਮਕਾਉਣ ਲਈ ਅਜਿਹੀਆਂ ਘਟਨਾਵਾਂ ਕਰਵਾ ਰਹੀਆਂ ਹਨ ਅਤੇ ਪੁਲਸ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ 'ਚ ਹੀ ਬੰਦ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਜੇਕਰ ਪੁਲਸ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਇਸ ਅੰਦੋਲਨ ਨੂੰ ਸੂਬਾ ਪੱਧਰ 'ਤੇ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News