ਜਲੰਧਰ ਦੇ ਵਾਲਮੀਕਿ ਭਾਈਚਾਰੇ ਵੱਲੋਂ ਬੰਦ ਦੀ ਕਾਲ ਵਾਪਸ ਲੈਣ ਤੋਂ ਇਨਕਾਰ, ਕਿਹਾ-ਬੰਦ ਹੋਵੇਗਾ ਪੰਜਾਬ

Thursday, Aug 11, 2022 - 11:45 PM (IST)

ਜਲੰਧਰ : ਪੰਜਾਬ ਬੰਦ ਨੂੰ ਲੈ ਕੇ ਸ਼ੁਰੂ ਹੋਈ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਾਲਮੀਕਿ ਭਾਈਚਾਰੇ ਦੇ ਦੋ ਧੜਿਆਂ ’ਚ ਵੰਡੇ ਜਾਣ ਤੋਂ ਬਾਅਦ ਜਲੰਧਰ ਗਰੁੱਪ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ’ਚ ਸਪੱਸ਼ਟ ਕਿਹਾ ਗਿਆ ਹੈ ਕਿ ਭਲਕੇ ਪੰਜਾਬ ਮੁਕੰਮਲ ਬੰਦ ਰਹੇਗਾ। ਜਲੰਧਰ ਸ਼ਹਿਰ ਦੇ ਹਰ ਦੁਕਾਨਦਾਰ ਨੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ। ਜਲੰਧਰ ਗਰੁੱਪ ਦਾ ਕਹਿਣਾ ਹੈ ਕਿ ਜੋ ਵੀ ਸ਼ਰਾਰਤੀ ਅਨਸਰ ਕੌਮ ਦੇ ਗੱਦਾਰ ਕਹਿ ਰਹੇ ਹਨ ਕਿ ਅਸੀਂ 12 ਅਗਸਤ ਦੇ ਪੰਜਾਬ ਬੰਦ ਦਾ ਸਮਰਥਨ ਨਹੀਂ ਹੈ ਅਤੇ ਪੰਜਾਬ ਬੰਦ ਦੇ ਸੱਦੇ ਨੂੰ ਵਾਪਸ ਲੈ ਰਹੇ ਹਨ, ਉਨ੍ਹਾਂ ਲੋਕਾਂ ਦਾ ਸਮਾਜ ’ਚੋਂ ਬਾਈਕਾਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹੁਣ ਸਸਤੀ ਮਿਲੇਗੀ ਰੇਤ-ਬੱਜਰੀ ! ਪੰਜਾਬ ਕੈਬਨਿਟ ਨੇ ਮਾਈਨਿੰਗ ਨੀਤੀ ’ਚ ਕੀਤੀ ਸੋਧ

ਵਾਲਮੀਕਿ ਸਮਾਜ ਅਤੇ ਰਵਿਦਾਸੀਆ ਸਮਾਜ ਵੱਲੋਂ ਪੰਜਾਬ ਬੰਦ ਹੈ ਅਤੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਗਰੁੱਪ ਵੱਲੋਂ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਦੇ ਪ੍ਰਧਾਨ ਅਜੇ ਖੋਸਲਾ ਅਤੇ ਮੀਤ ਪ੍ਰਧਾਨ ਵਿੱਕੀ ਅਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਹੈ ਕਿ ਕੱਲ੍ਹ ਪੰਜਾਬ ਬੰਦ ਹੈ ਅਤੇ ਹੋ ਕੇ ਰਹੇਗਾ।


Manoj

Content Editor

Related News