'ਪੰਜਾਬ ਬੰਦ' ਦਾ ਅਸਰ, ਸ਼ਰਾਰਤੀ ਅਨਸਰਾਂ ਵੱਲੋਂ ਕਪੂਰਥਲਾ 'ਚ ਭੰਨਤੋੜ

9/7/2019 2:33:51 PM

ਕਪੂਰਥਲਾ (ਵਿਪਨ ਮਹਾਜਨ)— ਕਲਰਜ਼ ਚੈਨਲ 'ਤੇ ਦਿਖਾਏ ਜਾ ਰਹੇ ਪ੍ਰੋਗਰਾਮ 'ਰਾਮ ਸੀਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਵਾਲਮੀਕਿ ਭਾਈਚਾਰੇ ਵੱਲੋਂ ਪੰਜਾਬ ਬੰਦ ਕਰਕੇ ਵੱਖ-ਵੱਖ ਥਾਵਾਂ 'ਤੇ ਰੋਡ ਜਾਮ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਕਪੂਰਥਲਾ 'ਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਕ ਮੈਡੀਕਲ ਸਟੋਰ ਦੀ ਭੰਨਤੋੜ ਕਰ ਦਿੱਤੀ ਗਈ।

PunjabKesari

ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਜਲੋਖਾਨਾ ਚੌਕ 'ਚ ਮੈਡੀਕਲ ਸਟੋਰ ਨੂੰ ਬੰਦ ਕਰਵਾਉਣ ਪਹੁੰਚੇ ਸ਼ਰਾਰਤੀ ਅਨਸਰਾਂ ਦੀ ਦੁਕਾਦਾਰ ਨਾਲ ਬਹਿਸ ਨਾਲ ਹੋ ਗਈ। ਦੁਕਾਨਦਾਰ ਵੱਲੋਂ ਮੈਡੀਕਲ ਸਟੋਰ ਨੂੰ ਬੰਦ ਕਰਨ ਨੂੰ ਲੈ ਕੇ ਵਿਰੋਧ ਕੀਤਾ ਗਿਆ ਅਤੇ ਇਸੇ ਦੌਰਾਨ ਗੁੱਸੇ 'ਚ ਆਏ ਸ਼ਰਾਰਤੀ ਅਨਸਰਾਂ ਨੇ ਮੈਡੀਕਲ ਸਟੋਰ ਦੀ ਭੰਨਤੋੜ ਕਰ ਦਿੱਤੀ। ਦੁਕਾਨ ਦੇ ਸਾਰੇ ਸ਼ੀਸ਼ੇ ਤੋੜ ਦਿੱਤੇ ਗਏ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਹਾਲਾਤ ਦਾ ਜਾਇਜ਼ਾ ਲਿਆ ਗਿਆ ਅਤੇ ਸਥਿਤੀ ਕੰਟਰੋਲ 'ਚ ਕੀਤੀ ਗਈ।

PunjabKesari

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

Edited By shivani attri