ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਸਾਰੇ ਬਾਜ਼ਾਰ ਬੰਦ ਰਹੇ

09/07/2019 3:38:02 PM

ਸੁਲਤਾਨਪੁਰ ਲੋਧੀ (ਸੋਢੀ)— ਕਲਰਜ਼ ਟੀ. ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ ਸੀਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਸਾਰੇ ਬਾਜ਼ਾਰ ਤਕਰੀਬਨ ਬੰਦ ਰਹੇ ਅਤੇ ਸ਼ਹਿਰ ਵਿੱਚ ਸੰਨਾਟਾ ਛਾਇਆ ਰਿਹਾ ।'ਜਗ ਬਾਣੀ' ਟੀਮ ਵੱਲੋਂ ਦੁਪਹਿਰ 3 ਵਜੇ ਕਰੀਬ ਸੁਲਤਾਨਪੁਰ ਲੋਧੀ ਦੇ ਮੁੱਖ ਸਦਰ ਬਾਜ਼ਾਰ, ਕੱਟੜਾ ਬਾਜ਼ਾਰ, ਆਰੀਆ ਸਮਾਜ ਚੌਕ, ਦੀਵਾਨਾ ਮੁਹੱਲਾ ਮਾਰਕੀਟ ਅਤੇ ਗੁਰਦੁਆਰਾ ਬੇਰ ਸਾਹਿਬ ਰੋਡ, ਗੁਰੂ ਨਾਨਕ ਮਾਰਕੀਟ ਆਦਿ ਦਾ ਦੌਰਾ ਕਰਨ 'ਤੇ ਦੇਖਿਆ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਬਾਹਰ ਘੁੰਮ ਰਹੇ ਸਨ।

PunjabKesari
ਸ਼ਹਿਰ 'ਚ ਭਾਵੇਂ ਜਨਤਾ ਦੀ ਸਰੁੱਖਿਆ ਲਈ ਪੁਲਸ ਕਰਮਚਾਰੀ ਗਸ਼ਤ ਕਰ ਰਹੇ ਸਨ ਪਰ ਫਿਰ ਵੀ ਦੁਕਾਨਦਾਰਾਂ ਚ ਦਹਿਸ਼ਤ ਦਾ ਮਾਹੌਲ ਦਿਖਾਈ ਦਿੱਤਾ। ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਨ ਸਿੰਘ ਬੱਲ ਨੇ ਲੋਕਾਂ ਦੀ ਜਾਨ ਅਤੇ ਮਾਲ ਦੀ ਸਰੁੱਖਿਆ ਦੇ ਪੂਰੇ ਪ੍ਰਬੰਧ ਕਰਨ ਦਾ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਥਾਂ-ਥਾਂ 'ਤੇ ਪੁਲਸ ਲਗਾਈ ਹੋਈ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ।


shivani attri

Content Editor

Related News