ਨਕੋਦਰ 'ਚ ਹੋਈ ਫਾਇਰਿੰਗ ਦੇ ਮਾਮਲੇ 'ਚ ਜਥੇਬੰਦੀਆਂ ਨੇ ਘੇਰਿਆ ਥਾਣਾ

9/8/2019 1:42:05 PM

ਜਲੰਧਰ (ਪਾਲੀ)— ਬੀਤੇ ਦਿਨ ਬੰਦ ਦੌਰਾਨ ਨਕੋਦਰ ਵਿਖੇ ਹੋਈ ਫਾਇਰਿੰਗ ਦੇ ਮਾਮਲੇ 'ਚ ਅੱਜ ਸਿੱਖ ਜਥੇਬੰਦੀਆਂ ਵੱਲੋਂ ਨਕੋਦਰ ਥਾਣੇ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਥਾਣੇ ਦੇ ਬਾਹਰ ਟੈਂਟ ਲਗਾ ਕੇ ਜਥੇਬੰਦੀਆਂ ਵੱਲੋਂ ਸ਼ਾਂਤਮਈ ਜਾਪ ਕੀਤਾ ਗਿਆ। ਦੁਕਾਨਦਾਰ ਦੇ ਸਮਰਥਨ 'ਚ ਆਏ ਜਥੇਬੰਦੀਆਂ ਨੇ ਮੰਗ ਕਰਦੇ ਹੋਏ ਕਿਹਾ ਕਿ ਬੀਤੇ ਦਿਨ ਨਕੋਦਰ ਵਿਖੇ ਫਾਇਰਿੰਗ ਹੋਣ ਦੌਰਾਨ ਜੋ ਦੁਕਾਨਦਾਰ ਦੇ ਭਰਾ 'ਤੇ ਪਰਚਾ ਦਰਜ ਕੀਤਾ ਗਿਆ ਹੈ, ਉਹ ਵਾਪਸ ਲਿਆ ਜਾਵੇ। ਜ਼ਿਕਰਯੋਗ ਹੈ ਕਿ ਨਕੋਦਰ-ਮਲਸੀਆਂ ਬਾਈਪਾਸ 'ਤੇ ਇਕ ਦੁਕਾਨਦਾਰ ਅਤੇ ਕੁਝ ਨੌਜਵਾਨ ਪ੍ਰਦਰਸ਼ਨਕਾਰੀਆਂ 'ਚ ਹੋਈ ਬਹਿਸ ਦੌਰਾਨ ਦੁਕਾਨਦਾਰ ਨੇ ਗੋਲੀ ਚਲਾ ਦਿੱਤੀ ਸੀ, ਜਿਸ ਕਾਰਨ 1 ਨੌਜਵਾਨ ਗੁਰਪ੍ਰੀਤ ਸਿੰਘ ਉਰਫ ਗੋਪੀ (28) ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਜ਼ਖਮੀ ਹੋ ਗਿਆ ਸੀ। ਇਸ ਨੂੰ ਪਹਿਲਾਂ ਨਕੋਦਰ ਫਿਰ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਤੁਰੰਤ ਮੌਕੇ 'ਤੇ ਐੱਸ. ਐੱਸ. ਪੀ. ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ, ਐੱਸ. ਪੀ. ਪਰਮਿੰਦਰ ਸਿੰਘ ਹੀਰ, ਏ. ਐੱਸ. ਪੀ. ਵਤਸਲਾ ਗੁਪਤਾ, ਡੀ. ਐੱਸ. ਪੀ. ਸੁਰਿੰਦਰਪਾਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ। ਪੁਲਸ ਵੱਲੋਂ ਗੋਲੀ ਚਲਾਉਣ ਵਾਲੇ ਦੁਕਾਨਦਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਗੁੱਸੇ 'ਚ ਆਏ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੂੰ ਸ਼ਾਂਤ ਕਰਕੇ ਵਿਗੜੇ ਹਾਲਾਤ 'ਤੇ ਕਾਬੂ ਪਾਇਆ।

ਜ਼ਖਮੀ ਨੌਜਵਾਨ ਦੀ ਮਾਤਾ ਗੁਰਮੀਤ ਕੌਰ ਪਤਨੀ ਹਰੀ ਸਿੰਘ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਸੀ ਕਿ ਮੇਰਾ ਲੜਕਾ ਗੁਰਪ੍ਰੀਤ ਸਿੰਘ ਉਰਫ ਗੋਪੀ (28) ਦੁਕਾਨ ਤੋਂ ਵਾਪਸ ਆ ਰਿਹਾ ਸੀ ਤਾਂ ਪੰਜਾਬ ਬੰਦ ਸਬੰਧੀ ਕਰੀਬ 12.40 'ਤੇ ਮਲਸੀਆਂ ਬਾਈਪਾਸ 'ਤੇ ਧਾਰਮਿਕ ਡੇਰੇ ਨਜ਼ਦੀਕ ਦੋਆਬਾ ਇਲੈਕਟ੍ਰੀਕਲ ਵਰਕਸ ਦੇ ਬਾਹਰ ਕੁਝ ਲੜਕੇ ਦੁਕਾਨ ਦੇ ਮਾਲਕ ਨਿਰਵੈਰ ਸਿੰਘ ਅਤੇ ਉਸ ਦੇ ਭਰਾ ਕੁਲਵਿੰਦਰ ਸਿੰਘ ਨਾਲ ਦੁਕਾਨ ਬੰਦ ਕਰਵਾਉਣ ਨੂੰ ਲੈ ਕੇ ਉਲਝ ਰਹੇ ਸਨ, ਇੰਨੇ ਨੂੰ ਨਿਰਵੈਰ ਸਿੰਘ ਨੇ ਆਪਣੀ ਡੱਬ 'ਚੋਂ ਪਿਸਤੌਲ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਨ੍ਹਾਂ 'ਚੋਂ ਇਕ ਗੋਲੀ ਮੇਰੇ ਲੜਕੇ ਗੁਰਪ੍ਰੀਤ ਸਿੰਘ ਦੇ ਪੇਟ 'ਚ ਲੱਗੀ ਅਤੇ ਗੁਰਪ੍ਰੀਤ ਖੂਨ ਨਾਲ ਲਥਪਥ ਹੋ ਕੇ ਜ਼ਖਮੀ ਹਾਲਤ 'ਚ ਜ਼ਮੀਨ 'ਤੇ ਡਿੱਗ ਗਿਆ। ਉਕਤ ਵਿਅਕਤੀਆਂ ਨੇ ਜਾਤੀਸੂਚਕ ਸ਼ਬਦ ਵੀ ਕਹੇ।

PunjabKesari

ਇਸ ਸਬੰਧੀ ਐੱਸ. ਐੱਸ. ਪੀ. ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਮੁਤਾਬਕ ਗੋਲੀ ਚਲਾਉਣ ਵਾਲੇ ਦੁਕਾਨਦਾਰ ਨਿਰਵੈਰ ਸਿੰਘ ਨੂੰ ਹਿਰਾਸਤ 'ਚ ਲੈ ਕੇ ਉਸ ਦਾ ਪਿਸਤੌਲ ਕਬਜ਼ੇ 'ਚ ਲੈ ਲਿਆ ਗਿਆ ਅਤੇ ਜ਼ਖਮੀ ਨੌਜਵਾਨ ਦੀ ਮਾਤਾ ਦੇ ਬਿਆਨਾਂ 'ਤੇ ਨਿਰਵੈਰ ਸਿੰਘ ਅਤੇ ਉਸ ਦੇ ਭਰਾ ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਅੰਗਾਕੀੜੀ ਥਾਣਾ ਮਹਿਤਪੁਰ ਖਿਲਾਫ ਸਿਟੀ ਥਾਣਾ ਨਕੋਦਰ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ। ਇਸੇ ਦੌਰਾਨ ਗੁੱਸੇ 'ਚ ਆਏ ਨੌਜਵਾਨਾਂ ਨੇ ਦੁਕਾਨ ਦੀ ਕਾਫੀ ਭੰਨ-ਤੋੜ ਕਰ ਦਿੱਤੀ। ਇਸ ਦੌਰਾਨ ਦੁਕਾਨ ਦੇ ਸਾਰੇ ਸ਼ੀਸ਼ੇ ਅਤੇ ਬਾਹਰ ਖੜ੍ਹਾ ਇਕ ਮੋਟਰਸਾਈਕਲ ਵੀ ਭੰਨਤੋੜ ਦਿੱਤਾ ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

This news is Edited By shivani attri