ਬੰਦ ਦੌਰਾਨ ਗੁਰੂਹਰਸਰਾਏ ''ਚ ਲੋਕਾਂ ਨੇ ਸ਼ਾਂਤੀਪੂਰਨ ਤਰੀਕੇ ਨਾਲ ਕੀਤਾ ਰੋਸ ਪ੍ਰਦਰਸ਼ਨ

Saturday, Sep 07, 2019 - 02:33 PM (IST)

ਬੰਦ ਦੌਰਾਨ ਗੁਰੂਹਰਸਰਾਏ ''ਚ ਲੋਕਾਂ ਨੇ ਸ਼ਾਂਤੀਪੂਰਨ ਤਰੀਕੇ ਨਾਲ ਕੀਤਾ ਰੋਸ ਪ੍ਰਦਰਸ਼ਨ

ਗੁਰੂਹਰਸਰਾਏ (ਆਵਲਾ)—ਅੱਜ ਪੰਜਾਬ ਬੰਦ ਦੇ ਸੱਦੇ ਨੂੰ ਸਮਰੱਥਨ ਦਿੰਦੇ ਹੋਏ ਵਾਲਮੀਕੀ ਭਾਈਚਾਰੇ ਨੇ ਗੁਰੂਹਰਸਰਾਏ ਨੂੰ ਪੂਰੀ ਤਰ੍ਹਾਂ ਬੰਦ ਕੀਤਾ। ਇਸ ਦੇ ਨਾਲ ਹੀ ਸ਼ਹਿਰ 'ਚ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਥਾਣਾ ਮੁਖੀ ਜਸਵਿੰਦਰ ਸਿੰਘ ਲਕਖੋ ਅਤੇ ਬਹਿਰਾਮ ਦੇ ਥਾਣਾ ਮੁਖੀ ਗੁਰਤੇਜ ਸਿੰਘ ਸਮੇਤ ਕਾਫੀ ਗਿਣਤੀ 'ਚ ਪੁਲਸ ਪ੍ਰਸ਼ਾਸਨ ਵੀ ਤਾਇਨਾਤ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ਹਿਰ 'ਚ ਦੁਕਾਨਾਂ ਬੰਦ ਕਰਨ 'ਤੇ ਵਾਲਮੀਕੀ ਲੋਕਾਂ ਨੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ।

PunjabKesari

ਦੱਸ ਦੇਈਏ ਕਿ ਪਿਛਲੇ ਦਿਨੀਂ ਕਲਰਸ ਟੀ.ਵੀ. ਚੈਨਲ 'ਤੇ ਚੱਲ ਰਹੇ 'ਰਾਮ ਸੀਆ ਕੇ ਲਵ ਕੁਸ਼' ਸੀਰੀਅਲ 'ਚ ਭਗਵਾਨ ਵਾਲਮੀਕ ਜੀ ਦੇ ਚਰਿੱਤਰ ਨੂੰ ਤੋੜ ਮਰੋੜ ਕੇ ਪ੍ਰਸਾਰਿਤ ਕਰਨ ਕਾਰਨ ਗੁੱਸੇ 'ਚ ਆਏ ਵਾਲਮੀਕੀ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਿੱਤੇ ਗਏ।


author

Iqbalkaur

Content Editor

Related News