ਅੰਮ੍ਰਿਤਸਰ 'ਚ ਵਾਲਮੀਕ ਭਾਈਚਾਰੇ ਨੇ ਰੋਕੀਆਂ ਟਰੇਨਾਂ, ਮਹਿਲਾ ਵਕੀਲ ਦੀ ਗ੍ਰਿਫਤਾਰੀ ਦੀ ਮੰਗ
Monday, Jan 06, 2020 - 09:27 AM (IST)
ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ 'ਚ ਮਹਿਲਾ ਵਕੀਲ ਸਿਮਰਨਜੀਤ ਕੌਰ ਗਿੱਲ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਵਾਲਮੀਕ ਭਾਈਚਾਰੇ ਵਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਰੋਕ ਦਿੱਤਾ ਗਿਆ। ਵਾਲਮੀਕ ਭਾਈਚਾਰੇ ਦਾ ਦੋਸ਼ ਹੈ ਕਿ ਸਿਮਰਨਜੀਤ ਕੌਰ ਗਿੱਲ ਨੇ ਵਾਲਮੀਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਭਾਈਚਾਰੇ ਵਲੋਂ ਸਿਮਰਨਜੀਤ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਹੀ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਭਗਵਾਨ ਵਾਲਮੀਕ ਪ੍ਰਤੀ ਜਿਨ੍ਹਾਂ ਲੋਕਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ, ਉਨ੍ਹਾਂ 'ਤੇ ਪੁਲਸ ਨੇ ਦਿਖਾਵੇ ਲਈ ਕੇਸ ਤਾਂ ਦਰਜ ਕਰ ਲਿਆ ਹੈ ਪਰ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਭਾਈਚਾਰੇ ਦਾ ਕਹਿਣਾ ਹੈ ਕਿ ਵਾਰ-ਵਾਰ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾ ਰਹੀ ਹੈ ਪਰ ਕੋਈ ਕਾਰਵਾਈ ਨਹੀਂ ਹੁੰਦੀ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।