ਕਸਬਾ ਵਲਟੋਹਾ ਵਿਖੇ ਗੈਸ ਸਿਲੰਡਰ ਫਟਣ ਨਾਲ ਹੋਇਆ ਧਮਾਕਾ, ਕੀਮਤੀ ਸਮਾਨ ਨੂੰ ਲੱਗੀ ਅੱਗ

Tuesday, Jan 18, 2022 - 11:52 AM (IST)

ਕਸਬਾ ਵਲਟੋਹਾ ਵਿਖੇ ਗੈਸ ਸਿਲੰਡਰ ਫਟਣ ਨਾਲ ਹੋਇਆ ਧਮਾਕਾ, ਕੀਮਤੀ ਸਮਾਨ ਨੂੰ ਲੱਗੀ ਅੱਗ

ਵਲਟੋਹਾ (ਗੁਰਮੀਤ ਸਿੰਘ) - ਕਸਬਾ ਵਲਟੋਹਾ ਵਿਖੇ ਗੈਸ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਭਾਰੀ ਮਾਲੀ ਨੁਕਸਾਨ ਹੋਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਲਖਵਿੰਦਰ ਸਿੰਘ ਪੁੱਤਰ ਮੁਖਤਿਆਰ ਨੇ ਦੱਸਿਆ ਕਿ ਉਸਦਾ ਬੇਟਾ ਅਤੇ ਉਹ ਘਰ ਵਿੱਚ ਇੱਕਲੇ ਸੁੱਤੇ ਹੋਏ ਸਨ। ਦੂਸਰੇ ਕਮਰੇ ਵਿੱਚ ਅਚਾਨਕ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ, ਜਦੋਂ ਉਸਨੇ ਬਾਹਰ ਆ ਕੇ ਵੇਖਿਆ ਤਾਂ ਕਿਸੇ ਸ਼ਰਾਰਤੀ ਅਨਸਰ ਨੇ ਉਸਦੀ ਰਸੋਈ ਵਿੱਚੋ ਸਿਲੰਡਰ ਕੱਢ ਕੇ ਨਾਲ ਦੇ ਕਮਰੇ ਵਿੱਚ ਅੱਗ ਲੱਗਾ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਨਾਲ ਉਨ੍ਹਾਂ ਦੇ ਕਮਰੇ ’ਚ ਪਿਆ ਮੋਟਰਸਾਈਕਲ, ਸਾਈਕਲ, ਫਰਿੱਜ ਅਤੇ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਉਸਨੇ ਭਰੇ ਮਨ ਨਾਲ ਦੱਸਿਆ ਕਿ ਪਿੰਡ ਦੇ ਵਸਨੀਕ ਕੁਝ ਵਿਅਕਤੀ ਨਾਲ ਪੈਸਿਆ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਸਬੰਧ ’ਚ ਉਹ ਪਹਿਲਾ ਵੀ ਕਈ ਵਾਰੀ ਦਰਖ਼ਾਸਤਾ ਦੇ ਚੁੱਕਾ ਹੈ ਪਰ ਕੋਈ ਇਨਸਾਫ਼ ਨਹੀਂ ਮਿਲ ਰਿਹਾ। ਮੋਹਤਬਰ ਵਿਅਕਤੀ ਫ਼ੈਸਲਾ ਕਰਵਾ ਰਹੇ ਸਨ ਪਰ ਉਕਤ ਵਿਅਕਤੀ ਆਪਣੇ ਪੈਸੇ ਅਤੇ ਸਿਆਸੀ ਪਹੁੰਚ ਦਾ ਰੋਹਬ ਵਿਖਾ ਕੇ ਉਸ ਨੂੰ ਪਿਛਲੇ ਕਈ ਦਿਨਾਂ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

ਉਸ ਨੇ ਦੱਸਿਆ ਕਿ ਮੈਂ ਬੀਤੇ ਦਿਨ ਵੀ ਥਾਣਾ ਵਲਟੋਹਾ ਵਿਖੇ ਦਰਖ਼ਾਸਤ ਦਿੱਤੀ ਹੈ ਮੈਨੂੰ ਸ਼ੱਕ ਹੈ ਕਿ ਉਨ੍ਹਾਂ ਵਿਅਕਤੀਆ ਨੇ ਜਾਨੋ ਮਾਰਨ ਦੀ ਵਿਉਤ ਬਣਾ ਕੇ ਉਸਦੇ ਘਰ ਨੂੰ ਅੱਗ ਲਗਾਈ ਹੈ। ਥਾਣਾ ਵਲਟੋਹਾ ਦੀ ਪੁਲਸ ਨੇ ਘਟਨਾ ਦਾ ਪਤਾ ਚੱਲਦੇ ਸਾਰ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ। ਥਾਣਾ ਵਲਟੋਹਾ ਦੇ ਮੁਖੀ ਪ੍ਰਭਜੀਤ ਸਿੰਘ ਨੇ ਕਿਹਾ ਕੇ ਤਫਤੀਸ਼ ਚੱਲ ਰਹੀ ਹੈ, ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ


author

rajwinder kaur

Content Editor

Related News