ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ
Friday, Nov 23, 2018 - 01:00 PM (IST)

ਵਲਟੋਹਾ (ਬਲਜੀਤ ਸਿੰਘ) : ਥਾਣਾ ਸਦਰ ਪੱਟੀ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੱਟੀ ਦੇ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਰਅਵਤਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਡਰੇਨ ਪੁਲ ਭੰਗਾਲਾ 'ਤੇ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਇਕ ਪੈਦਲ ਆ ਰਹੇ ਨੌਜਵਾਨ ਨੇ ਪੁਲਸ ਨੂੰ ਦੇਖ ਕੇ ਆਪਣੀ ਜੇਬ 'ਚ ਮੋਮੀ ਲਿਫਾਫਾ ਕੱਢ ਕੇ ਸੁੱਟ ਦਿੱਤਾ ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਇਸ ਉਪਰੰਤ ਜਦੋਂ ਉਕਤ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਲਵਤਾਰ ਸਿੰਘ ਵਾਸੀ ਪਿੰਡ ਝੁੱਗੀਆਂ ਨੂਰ ਮੁਹਮੰਦ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।