ਅਫ਼ਸੋਸਜਨਕ ਖ਼ਬਰ: ਸਹੁਰੇ ਘਰ ਰਹਿ ਰਹੇ ਜਵਾਈ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Thursday, Jun 25, 2020 - 01:03 PM (IST)

ਅਫ਼ਸੋਸਜਨਕ ਖ਼ਬਰ: ਸਹੁਰੇ ਘਰ ਰਹਿ ਰਹੇ ਜਵਾਈ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਵਲਟੋਹਾ (ਗੁਰਮੀਤ, ਬਲਜੀਤ ਸਿੰਘ) : ਵਲਟੋਹਾ 'ਚ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵਾਰਦਾਤ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਤਰਨਤਾਰਨ 'ਚ ਵੱਡੀ ਵਾਰਦਾਤ, ਇਕੋ ਪਰਿਵਾਰ ਦੇ 5 ਜੀਆਂ ਦਾ ਬੇਰਹਿਮੀ ਨਾਲ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਸ਼ਮੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਵਲਟੋਹਾ ਨੇ ਦੱਸਿਆ ਕਿ ਉਸ ਦਾ ਜਵਾਈ ਸੰਤੋਖ ਸਿੰਘ ਵਾਸੀ ਮੁੱਠਿਆਂਵਾਲਾ ਪਿਛਲੇ 7-8 ਸਾਲ ਤੋਂ ਸਾਡੇ ਕੋਲ ਹੀ ਪਿੰਡ ਵਲਟੋਹਾ ਵਿਖੇ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਬੀਤੀ 24 ਜੂਨ ਦੀ ਰਾਤ ਸਾਰਾ ਪਰਿਵਾਰ ਆਪਣੇ ਕਮਰਿਆਂ 'ਚ ਸੁੱਤਾ ਹੋਇਆ ਸੀ ਜਦਕਿ ਸੰਤੋਖ ਸਿੰਘ ਹਰ ਰੋਜ਼ ਦੀ ਤਰ੍ਹਾਂ ਆਪਣੇ ਨਵੇਂ ਬਣੇ ਘਰ ਦੇ ਬਰਾਂਡੇ 'ਚ ਸੁੱਤਾ ਸੀ। ਰਾਤ ਕਰੀਬ ਪੌਣੇ 2 ਵਜੇ ਘਰ 'ਚ ਰੱਖੇ ਕੁੱਤੇ ਨੇ ਭੌਂਕਣਾ ਸ਼ੁਰੂ ਕਰ ਦਿੱਤਾ ਅਤੇ ਜਦ ਅਸੀਂ ਉੱਠ ਕੇ ਬਾਹਰ ਆਏ ਤਾਂ ਵੇਖਿਆ ਕਿ ਸੰਤੋਖ ਸਿੰਘ ਖੂਨ ਨਾਲ ਲੱਥ-ਪੱਥ ਹੋਇਆ ਪਿਆ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। 

PunjabKesariਇਹ ਵੀ ਪੜ੍ਹੋਂ : ਵੱਡੀ ਵਾਰਦਾਤ : ਸਬ-ਇੰਸਪੈਕਟਰ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ

ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਕਸ਼ਮੀਰ ਸਿੰਘ ਦੇ ਬਿਆਨਾਂ 'ਤੇ ਥਾਣਾ ਵਲਟੋਹਾ ਵਿਖੇ ਮੁਕੱਦਮਾ ਨੰਬਰ 93 ਧਾਰਾ 302/34 ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤੀ ਹੈ। ਉਨਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋਂ : ਖ਼ੌਫ਼ਨਾਕ ਵਾਰਦਾਤ : ਪਤੀ ਨੇ ਧੜ ਤੋਂ ਵੱਖ ਕੀਤਾ ਪਤਨੀ ਦਾ ਸਿਰ

ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ ਰਾਤ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਕੈਰੋਂ 'ਚ ਬੀਤੀ ਰਾਤ ਇਕੋ ਪਰਿਵਾਰ ਦੇ 5 ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਅਬੋਹਰ ਦੇ ਸੀਤੋ ਰੋਡ 'ਤੇ ਵੀ ਦੇਰ ਰਾਤ ਫ਼ਾਜ਼ਿਲਕਾ ਸੀ.ਆਈ.ਡੀ. 'ਚ ਤਾਇਨਾਤ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।


author

Baljeet Kaur

Content Editor

Related News