ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਟਰਾਲੇ ਦੀ ਲਪੇਟ ''ਚ ਆਉਣ ਨਾਲ ਮਾਂ-ਧੀ ਦੀ ਮੌਤ, ਲਾਸ਼ਾਂ ਵੇਖ ਕੰਬ ਜਾਵੇਗੀ ਰੂਹ
Tuesday, Oct 13, 2020 - 04:02 PM (IST)
ਵਲਟੋਹਾ (ਬਲਜੀਤ ਸਿੰਘ) : ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਾਬਕਾ ਅਕਾਲੀ ਆਗੂ ਦੀ ਕਰਤੂਤ: ਪਾਰਟੀ ਬਾਰੇ ਗੱਲਬਾਤ ਕਰਨ ਲਈ ਸੱਦ ਕੇ ਖਿੱਚੀਆਂ ਅਸ਼ਲੀਲ ਤਸਵੀਰਾਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਘਰਿਆਲਾ ਦੇ ਇੰਚਾਰਜ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੱਟੀ ਵਲੋਂ ਆ ਰਹੇ ਇਕ ਤੇਜ਼ ਰਾਫ਼ਤਾਰ 18 ਟਾਇਰਾਂ ਟਰਾਲਾ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਘਰਿਆਲਾ ਪੈਟਰੋਲ ਪੰਪ ਨੇੜੇ ਪੁੱਜਾ ਤਾਂ ਉਸ ਨੇ ਮੋਟਸਾਈਕਲ 'ਤੇ ਸਵਾਰ ਅਪਾਹਜ ਪਤੀ, ਪਤਨੀ ਅਤੇ ਉਨ੍ਹਾਂ ਦੀ ਬੇਟੀ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਿੱਛੇ ਬੈਠੀਆਂ ਮਾਵਾਂ-ਧੀਆਂ ਟਰਾਲੇ ਦੇ ਟਾਇਰਾਂ ਥੱਲੇ ਆ ਗਈਆਂ, ਜਿਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਜ਼ੇਰੇ ਇਲਾਜ ਸਿਵਲ ਹਸਪਤਾਲ ਪੱਟੀ ਵਿਖੇ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਜਨਾਨੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਬਰਾਮਦ, ਸਰੀਰ 'ਤੇ ਹੈਵਾਨੀਅਤ ਦੇ ਨਿਸ਼ਾਨ, ਅੱਖਾਂ ਵੀ ਕੱਢੀਆਂ
ਏ ਐੱਸ ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਤੇ ਸਵਾਰ ਅਪਾਹਜ ਵਿਅਕਤੀ ਪਛਾਣ ਹਰਬੰਸ ਸਿੰਘ ਜਦਕਿ ਮ੍ਰਿਤਕਾਂ ਦੀ ਪਛਾਣ ਪਤਨੀ ਦਲਜੀਤ ਸਿੰਘ ਅਤੇ ਬੇਟੀ ਸੀਤ ਕੌਰ ਵਜੋਂ ਹੋਈ ਹੈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰ ਟਰਾਲੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।