ਪਿੰਡ ਤਲਵੰਡੀ ਮੁਸਤਾਧਾ ਸਿੰਘ ਵਿਖੇ ਸਰਕਾਰੀ ਜ਼ਮੀਨਾਂ ਤੋਂ ਕਬਜ਼ਿਆਂ ਨੂੰ ਛੁਡਾਉਣ ਲਈ ਪੰਚਾਇਤ ਹੋਈ ਇੱਕ-ਜੁੱਟ

09/21/2020 3:58:28 PM

ਵਲਟੋਹਾ (ਬਲਜੀਤ ਸਿੰਘ): ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਤਲਵੰਡੀ ਮੁਸਤਾਧਾ ਸਿੰਘ ਵਿਖੇ ਸਰਕਾਰੀ ਜ਼ਮੀਨਾਂ ਤੇ ਕੀਤੇ ਕਬਜ਼ੇ ਨੂੰ ਲੈ ਕੇ ਪੰਚਾਇਤ ਇੱਕ-ਜੁੱਟ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਤਲਵੰਡੀ ਮੁਸਤਾਧਾ ਸਿੰਘ ਦੇ ਸਰਪੰਚ ਸਿਮਰਤ ਪਾਲ ਸਿੰਘ ਅਤੇ ਸਾਬਕਾ ਸਰਪੰਚ ਰਛਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਮਸ਼ਾਨਘਾਟ ਦੀ ਜ਼ਮੀਨ ਅਤੇ ਛੱਪੜ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਜਦ ਪੰਚਾਇਤ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕਰਦੀ ਹੈ ਤਾਂ ਉਹ ਪੰਚਾਇਤ ਨਾਲ ਵੀ ਮਾੜਾ ਵਤੀਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ ’ਤੇ ਵੀ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਪਿੰਡ ’ਚ ਕੋਈ ਵਿਕਾਸ ਕੰਮ ਨਹੀਂ ਹੋ ਰਹੇ, ਜੋ ਕਿ ਬਿਲਕੁੱਲ ਗਲਤ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪਿੰਡ ਦੀਆਂ ਗਲੀਆਂ ਨਾਲੀਆਂ ਇਥੋਂ ਤੱਕ ਸ਼ਮਸ਼ਾਨ ਘਾਟ ਦਾ ਵੀ ਵਿਕਾਸ ਕਾਰਜ ਆਰੰਭ ਕੀਤਾ ਹੋਇਆ ਹੈ, ਜੋ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਪਿੰਡ ’ਚ ਸਰਕਾਰ ਵਲੋਂ ਭੇਜੀ ਜਾ ਰਹੀ ਦੋ ਰੁਪਏ ਕਿਲੋ ਵਾਲੀ ਕਣਕ ਵੀ 104 ਪਰਿਵਾਰਾਂ ਨੂੰ ਬਿਨਾਂ ਪੱਖਪਾਤ ਅਤੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਅੰਪਾਇਰ ਦੇ ਗਲਤ ਫ਼ੈਸਲੇ ’ਤੇ ਭੜਕੀ ਪ੍ਰੀਟੀ ਜ਼ਿੰਟਾ, ਦਿੱਤਾ ਵੱਡਾ ਬਿਆਨ

ਸਰਪੰਚ ਸਿਮਰਤ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੀ ਕੁੱਲ 400 ਕਰੀਬ ਵੋਟ ਹੈ ਅਤੇ ਫਿਰ ਵੀ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ’ਚ ਜੰਗੀ ਪੱਧਰ ’ਤੇ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਸਰਕਾਰ ਵਲੋਂ ਭੇਜੀ ਜਾ ਰਹੀ ਹਰ ਸਹੂਲਤ ਪਿੰਡ ਦੇ ਘਰ-ਘਰ ’ਚ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਪਿੰਡ ਦੇ ਸ਼ਰਾਰਤੀ ਅਨਸਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰੋਕਣ ਕਾਰਨ ਉਹ ਪੰਚਾਇਤ ਨੂੰ ਬਦਨਾਮ ਕਰਨ ’ਚ ਲੱਗੇ ਹੋਏ ਹਨ। ਸਰਪੰਚ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਵਲੋਂ ਪਿੰਡ ’ਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਜਾਵੇ ਅਤੇ ਪੰਚਾਇਤ ਖ਼ਿਲਾਫ਼ ਗਲਤ ਪ੍ਰਚਾਰ ਕਰਨ ਦੇ ਦੋਸ਼ ਹੇਠ ਇਨ੍ਹਾਂ ਵਿਅਕਤੀਆਂ ’ਤੇ ਮਾਮਲੇ ਦਰਜ ਕੀਤੇ ਜਾਣ। ਉਧਰ ਜਦ ਪਿੰਡ ਵਾਸੀਆਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਗਈ ਡੀਪੂ ਹੋਲਡਰ ਸੁਖਦੇਵ ਸਿੰਘ,ਹਰਦੇਵ ਸਿੰਘ,ਲਖਵਿੰਦਰ ਸਿੰਘ,ਨਸੀਬ ਸਿੰਘ ਨੇ ਕਿਹਾ ਕਿ ਸਰਪੰਚ ਸਿਮਰਤ ਪਾਲ ਸਿੰਘ ਵੱਲੋਂ ਬਿਨਾਂ ਪੱਖਪਾਤ ’ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡ ਦੇ ਹਰ ਇੱਕ ਗ਼ਰੀਬ ਪਰਿਵਾਰ ਨੂੰ ਕਣਕ ਅਤੇ ਹੋਰ ਵੀ ਸਰਕਾਰੀ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਜੋ ਸ਼ਰਾਰਤੀ ਅਨਸਰ ਹਨ ਇਨ੍ਹਾਂ ਨੇ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਕੀਤੇ ਹੋਏ ਹਨ, ਜਿਸ ਕਰਕੇ ਪੰਚਾਇਤ ਇਨ੍ਹਾਂ ਨੂੰ ਰੋਕਦੀ ਹੈ ਤਾਂ ਇਹ ਪੰਚਾਇਤ ਦੇ ਬਰਖ਼ਿਲਾਫ਼ ਗਲਤ ਪ੍ਰਚਾਰ ਕਰ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਮਿਲਿਆ ਕੋਰੋਨਾ ਵਾਇਰਸ ਦੇ ਆਕਾਰ ਵਾਲਾ ਫੁੱਲ, ਵੇਖ ਹਰ ਕੋਈ ਹੋਇਆ ਹੈਰਾਨ (ਤਸਵੀਰਾਂ)

Baljeet Kaur

This news is Content Editor Baljeet Kaur