ਨੌਜਵਾਨ ਨੇ ਖ਼ੁਦ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

Thursday, Dec 24, 2020 - 10:08 AM (IST)

ਨੌਜਵਾਨ ਨੇ ਖ਼ੁਦ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਵਲਟੋਹਾ(ਗੁਰਮੀਤ): ਸਰਹੱਦੀ ਕਸਬਾ ਵਲਟੋਹਾ ਵਿਖੇ ਬੀਤੀ ਰਾਤ ਨੌਜਵਾਨ ਵਲੋਂ ਆਪਣੇ ਲਾਇਸੰਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵਲਟੋਹਾ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਵਿਆਹ ਦਾ ਜਸ਼ਨ ਮਨਾਉਣ ਲਈ ਦੋਸਤਾਂ ਨੂੰ ਲੈਣ ਗਏ ਨੌਜਵਾਨਾਂ ਦੀ ਦਰਦਨਾਕ ਹਾਦਸੇ ’ਚ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਰਤਕ ਗੁਰਬਖਸ਼ ਸਿੰਘ ਪੁੱਤਰ ਅਜੀਤ ਸਿੰਘ ਸੁਨਿਆਰਾ ਵਾਸੀ ਵਲਟੋਹਾ ਬੀਤੀ ਰਾਤ ਆਪਣੇ ਘਰ ’ਚ ਹੀ ਆਪਣੇ ਲਾਇਸੰਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਥਾਣਾ ਵਲਟੋਹਾ ਪੁਲਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ


author

Baljeet Kaur

Content Editor

Related News