ਜ਼ਮੀਨ ਖ਼ਾਤਰ ਭਰਾਵਾਂ ਦੇ ਰਿਸ਼ਤੇ 'ਚ ਪਈ ਫਿੱਕ; ਘਰ 'ਤੇ ਕਬਜ਼ੇ ਦੀ ਨੀਅਤ ਨਾਲ ਕੀਤਾ ਕਾਰਾ (ਤਸਵੀਰਾਂ)
Wednesday, Sep 30, 2020 - 03:57 PM (IST)
ਵਲਟੋਹਾ (ਬਲਜੀਤ ਸਿੰਘ) : ਥਾਣਾ ਸਦਰ ਪੱਟੀ ਅਧੀਨ ਪੈਂਦੇ ਕਸਬਾ ਘਰਿਆਲਾ ਵਿਖੇ ਸਕੇ ਭਰਾਵਾਂ ਵਲੋਂ ਆਪਣੇ ਭਰਾ ਅਤੇ ਉਸ ਦੀ ਪਤਨੀ ਨੂੰ ਉਸ ਦੇ ਘਰ 'ਚ ਦਾਖ਼ਲ ਹੋ ਕੇ ਬੇਰਹਿਮੀ ਨਾਲ ਕਰਨ ਤੇ ਘਰ ਦੀ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ 'ਚ ਨਵਾਂ ਲਿਆਂਦਾ ਟੋਕਾ ਲਾ ਰਿਹਾ ਸੀ। ਇਸੇ ਦੌਰਾਨ ਉਸ ਦੇ ਤਿੰਨ ਭਰਾ ਤੇ ਭਾਬੀਆਂ ਨੇ ਘਰ 'ਚ ਦਾਖ਼ਲ ਹੋ ਕੇ ਸਾਡੇ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਮੈਂ ਤੇ ਮੇਰੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਮੁਖਵਿੰਦਰ ਨੇ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਘਰੇਲੂ ਜ਼ਮੀਨ ਨੂੰ ਲੈ ਕੇ ਰੰਜਿਸ਼ ਰੱਖਦੇ ਹਨ ਤੇ ਜਦੋਂ ਉਨ੍ਹਾਂ ਕੋਲੋਂ ਮੈਂ ਹਿੱਸਾ ਮੰਗਿਆ ਤਾਂ ਉਨ੍ਹਾਂ ਨੇ ਮੇਰੇ 'ਤੇ ਹਮਲਾ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਜਦੋਂ ਮੈਂ ਜ਼ਮੀਨ 'ਚ ਹਿੱਸਾ ਮੰਗਿਆ ਸੀ ਤਾਂ ਉਨ੍ਹਾਂ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਘਰੋਂ ਕੱਢ ਦਿੱਤਾ ਸੀ। ਇਸ ਤੋਂ ਬਾਅਦ ਮੋਹਤਬਰਾਂ ਨੇ ਫ਼ੈਸਲਾ ਕਰਾ ਕੇ ਮੈਨੂੰ ਘਰ 'ਚ ਬੈਠਾਇਆ ਸੀ। ਹੁਣ ਉਹ ਮੇਰੇ ਘਰ 'ਤੇ ਵੀ ਕਬਜ਼ਾ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਹੁਣ ਪੁਲਸ ਨੂੰ ਚਲਾਨ ਕੱਟਣਾ ਪਵੇਗਾ ਭਾਰੀ, ਅਣਗਹਿਲੀ ਵਰਤਣ ਵਾਲੇ ਮੁਲਾਜ਼ਮ 'ਤੇ ਹੋਵੇਗੀ ਕਾਰਵਾਈ
ਮੁਖਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਉਸ ਨੂੰ ਜਾਨੋਂ ਮਾਰਨਾ ਚਾਹੁੰਦੇ ਹਨ। ਇਸ ਸਬੰਧੀ ਉਨ੍ਹਾਂ ਵਲੋਂ ਪੁਲਸ ਚੌਕੀ ਘਰਿਆਲਾ ਵਿਖੇ ਲਿਖਤੀ ਸ਼ਿਕਾਇਤ ਵੀ ਕੀਤੀ ਗਈ ਹੈ ਪਰ ਪੁਲਸ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਪੀੜਤ ਸੁਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਨੇ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਤੋਂ ਮੰਗ ਕਰਦੇ ਹੋਏ ਕਿਹਾ ਕਿ ਉਕਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ : ਅਪਰਾਧੀਆਂ ਖ਼ਿਲਾਫ਼ ਪੰਜਾਬ ਪੁਲਸ ਦਾ 'ਮਾਸਟਰ ਪਲਾਨ',ਪਿੰਡ ਵਾਸੀ ਇੰਝ ਕਰਨਗੇ ਮਦਦ
ਉਧਰ ਜਦ ਇਸ ਸਬੰਧੀ ਮੁਖਵਿੰਦਰ ਸਿੰਘ ਦੇ ਭਰਾ ਨਰਵੈਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਮੁਖਵਿੰਦਰ ਸਿੰਘ ਵਲੋਂ ਲਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਕਿਹਾ ਕਿ ਉਹ ਸਾਡੇ 'ਤੇ ਗਲਤ ਇਲਜ਼ਾਮ ਲਾ ਕੇ ਕਾਰਵਾਈ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਉਸ ਦੇ ਘਰ ਦਾਖ਼ਲ ਹੋ ਕੇ ਕੋਈ ਕੁੱਟਮਾਰ ਨਹੀਂ ਕੀਤੀ ਅਤੇ ਨਾ ਹੀ ਕੋਈ ਭੰਨ ਤੋੜ ਕੀਤੀ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਦੀ ਰਿਪੋਰਟ ਵੇਖ ਡਾਕਟਰਾਂ ਦੇ ਉੱਡੇ ਹੋਸ਼, ਖ਼ੁਦ ਵੀ ਹੋਇਆ ਮੌਕੇ ਤੋਂ ਫ਼ਰਾਰ
ਉਧਰ ਜਦ ਇਸ ਸਬੰਧੀ ਪੁਲਿਸ ਚੌਕੀ ਘਰਿਆਲਾ ਦੇ ਇੰਚਾਰਜ ਏ. ਐੱਸ. ਆਈ. ਨਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਰਖ਼ਾਸਤ ਮੇਰੇ ਕੋਲ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ 'ਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।