2 ਕਰੋੜ ਤੋਂ ਵੱਧ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫਤਾਰ

Wednesday, Mar 04, 2020 - 04:36 PM (IST)

2 ਕਰੋੜ ਤੋਂ ਵੱਧ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫਤਾਰ

ਵਲਟੋਹਾ (ਬਲਜੀਤ ਸਿੰਘ) : ਥਾਣਾ ਵਲਟੋਹਾ ਪੁਲਸ ਨੇ ਨਾਕਾਬੰਦੀ ਦੌਰਾਨ 450 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਦੀ ਕੌਮਾਂਤਰੀ ਕੀਮਤ 2 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਅੱਡਾ ਵਲਟੋਹਾ ਵਿਖੇ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਜੰਟ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਡੂਮਣੀ ਵਾਲਾ ਥਾਣਾ ਸਦਰ ਪੱਟੀ ਅਤੇ ਬੂਟਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੂਟੇ ਵਾਲਾ ਥਾਣਾ ਮੱਲਾਂਵਾਲਾ ਹੈਰੋਇਨ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਹ ਫਿਰੋਜ਼ਪੁਰ ਵਾਲੀ ਸਾਈਡ ਤੋਂ ਹੈਰੋਇਨ ਲੈ ਕੇ ਆ ਰਹੇ ਹਨ। ਇਸੇ ਸੂਚਨਾ ਦੇ ਆਧਾਰ 'ਤੇ ਫਿਰੋਜ਼ਪੁਰ ਵਲੋਂ ਆ ਰਹੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੁਰਜੰਟ ਸਿੰਘ ਕੋਲੋਂ 90 ਗ੍ਰਾਮ ਹੈਰੋਇਨ ਅਤੇ ਬੂਟਾ ਸਿੰਘ ਕੋਲੋਂ 360 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ।  


author

Baljeet Kaur

Content Editor

Related News