ਡਿਊਟੀ 'ਤੇ ਤਾਇਨਾਤ ਦੋ ਪੁਲਸ ਮੁਲਜ਼ਮਾਂ ਨੂੰ ਇਨੋਵਾ ਗੱਡੀ ਨੇ ਕੁਚਲਿਆ, ਮੌਤ

Sunday, Sep 09, 2018 - 09:31 AM (IST)

ਵਲਟੋਹਾ/ਅਮਰਕੋਟ (ਬਲਜੀਤ/ਅਮਰਗੌਰ/ਸੰਦੀਪ/ਗੁਰਮੀਤ) : ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਰਾਤ 12.30 ਵਜੇ ਇਕ ਇਨੋਵਾ ਗੱਡੀ ਵਲੋਂ ਦੋ ਪੁਲਸ ਮੁਲਾਜ਼ਮਾਂ ਨੂੰ ਕੁਚਲਣ ਦਾ ਸਮਾਚਾਰ ਪ੍ਰਾਪਤ ਹੋਇਆ ਸਮਾਚਾਰ ਪ੍ਰਾਪਤ ਹੋਇਆ ਹੈ। 

PunjabKesari
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਪੁਲਸ ਮੁਲਾਜ਼ਮ ਐੱਚ. ਸੀ ਇੰਦਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਥੇਹ ਸਰਹਾਲੀ ਤੇ ਇਕ ਹੋਮਗਾਰਡ ਦਾ ਜਵਾਨ ਕੁਲਦੀਪ ਪੁੱਤਰ ਸੂਬਾ ਸਿੰਘ ਵਾਸੀ ਖੇਮਕਰਨ ਅਮਰਕੋਟ ਚੌਕ 'ਚ ਡਿਊਟੀ ਕਰ ਰਹੇ ਸਨ ਕਿ ਅੰਮ੍ਰਿਤਸਰ ਵਾਲੀ ਸਾਈਡ ਤੋਂ ਤੇਜ਼ ਰਫਤਾਰ ਇਕ ਕਾਲੇ ਰੰਗ ਦੀ ਇਨੋਵਾ ਗੱਡੀ, ਜਿਸ ਦਾ ਨੰਬਰ ਪੀ.ਬੀ 46 ਐੱਸ 7770 ਨੇ ਚੌਕ 'ਚ ਖੜ੍ਹੇ ਉਕਤ ਮੁਲਾਜ਼ਮਾਂ ਨੂੰ ਕੁਚਲ ਦਿੱਤਾ ਅਤੇ ਕਈ ਦੂਰ ਤੱਕ ਉਨ੍ਹਾਂ ਨੂੰ ਆਪਣੇ ਨਾਲ ਘੜੀਸਦੀ ਲੈ ਗਈ। ਇਸ ਦੌਰਾਨ ਉਕਤ ਦੋਵਾਂ ਮੁਲਾਜ਼ਮਾਂ ਦੀ ਮੌਕੇ ਤੇ ਹੀ ਮੌਤ ਹੋ ਗਈ। 

PunjabKesari
ਇਸ ਘਟਨਾ ਦਾ ਰੌਲਾ ਸੁਣ ਜਦ ਇਲਾਕਾ ਵਾਸੀ ਆਪਣੇ ਘਰਾਂ ਤੋਂ ਬਾਹਰ ਨਿਕਲੇ ਤਾਂ ਇਨੋਵਾ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਚੁੱਕਾ ਸੀ, ਜਿਸ ਦੀ ਇਤਲਾਹ ਇਲਾਕੇ ਦੇ ਲੋਕਾਂ ਨੇ ਤੁਰੰਤ ਥਾਣਾ ਵਲਟੋਹਾ ਵਿਖੇ ਦਿੱਤੀ। ਮੌਕੇ 'ਤੇ ਪਹੁੰਚੀ ਥਾਣਾ ਵਲਟੋਹਾ ਦੀ ਪੁਲਸ ਨੇ ਦੋਵੇਂ ਮੁਲਾਜ਼ਮਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਇਨੋਵਾ ਗੱਡੀ ਦੇ ਮਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਵਲਟੋਹਾ ਦੇ ਮੁਖੀ ਹਰਚੰਦ ਸਿੰਘ ਸੰਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਕਤ ਗੱਡੀ ਦੇ ਡਰਾਈਵਰ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News