ਵਲਟੋਹਾ ’ਚ ਗ਼ਲਤ ਮੈਸੇਜ ਨੂੰ ਲੈ ਕੇ ਨੌਜਵਾਨਾਂ ''ਚ ਹੋਈ ਤਕਰਾਰ, ਚੱਲੀਆਂ ਗੋਲ਼ੀਆਂ

Friday, Jun 25, 2021 - 08:06 PM (IST)

ਵਲਟੋਹਾ ’ਚ ਗ਼ਲਤ ਮੈਸੇਜ ਨੂੰ ਲੈ ਕੇ ਨੌਜਵਾਨਾਂ ''ਚ ਹੋਈ ਤਕਰਾਰ, ਚੱਲੀਆਂ ਗੋਲ਼ੀਆਂ

ਵਲਟੋਹਾ (ਗੁਰਮੀਤ) - ਸਰਹੱਦੀ ਪਿੰਡ ਵਲਟੋਹਾ ਵਿਖੇ ਗਲਤ ਮੈਸੇਜ ਨੂੰ ਲੈ ਕੇ ਹੋਈ ਤਕਰਾਰ ਏਨੀ ਜ਼ਿਆਦਾ ਵੱਧ ਗਈ ਕਿ ਇੱਕ ਧਿਰ ਵਲੋਂ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਲੱਗਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਦਕਿ ਇੱਕ ਵਿਅਕਤੀ ਤੇਜ਼ਧਾਰ ਹਥਿਆਰਾਂ ਕਾਰਨ ਲਗੀਆਂ ਸੱਟਾਂ ਕਰਕੇ ਜ਼ਖ਼ਮੀ ਹੋ ਗਿਆ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪੱਟੀ ਵਿੱਚ ਦਾਖਲ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ -  ਦੀਨਾਨਗਰ ’ਚ ਵੱਡੀ ਵਾਰਦਾਤ: ਵਿਅਕਤੀ ਦਾ ਕਤਲ ਕਰ ਬੋਰੀ ’ਚ ਬੰਨ੍ਹੀ ਲਾਸ਼, ਇੰਝ ਖੁੱਲ੍ਹਿਆ ਭੇਤ 

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਵਿਅਕਤੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਉਸ ਦੇ ਭਰਾ ਪ੍ਰਿੰਸ ਸਿੰਘ ਦਾ ਇੱਕ ਦੂਜੇ ਨੂੰ ਗਲਤ ਮੈਸੇਜ ਨੂੰ ਲੈ ਕੇ ਪਿੰਡ ਕਾਲੀਆ ਸਕੱਤਰਾਂ ਦੇ ਇਕ ਵਿਅਕਤੀ ਨਾਲ ਤਕਰਾਰ ਹੋ ਗਿਆ ਸੀ। ਇਹ ਤਕਰਾਰ ਇਨਾਂ ਜ਼ਿਆਦਾ ਵੱਧ ਗਿਆ ਕਿ ਪ੍ਰਿੰਸ ਅਤੇ ਉਕਤ ਵਿਅਕਤੀ ਵਿੱਚ ਝਗੜਾ ਹੋ ਗਿਆ, ਜਿਸ ਗੱਲ ਨੂੰ ਲੈ ਕੇ ਕੁਝ ਲੋਕਾਂ ਨੇ ਇਨ੍ਹਾਂ ਦੋਵਾਂ ਦਾ ਰਾਜ਼ੀਨਾਮਾ ਕਰਵਾ ਦਿੱਤਾ ਸੀ। ਰਾਜ਼ੀਨਾਮੇ ਤੋਂ ਬਾਅਦ ਅੱਜ ਫਿਰ ਪ੍ਰਿੰਸ ਸਿੰਘ ਅਤੇ ਪਿੰਡ ਕਾਲੀਆ ਸਕੱਤਰਾਂ ਦੇ ਵਿਅਕਤੀ ਵਿੱਚ ਫਿਰ ਮਾਮੂਲੀ ਤਕਰਾਰ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ

ਇਸ ਦੌਰਾਨ ਮੋਹਤਬਰਾਂ ਨੇ ਇਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਇਨ੍ਹਾਂ ਨੂੰ ਇੱਕ ਸਾਂਝੀ ਜਗ੍ਹਾ ’ਤੇ ਰਾਜ਼ੀਨਾਮਾ ਕਰਨ ਲਈ ਸੱਦਿਆ ਜਿੱਥੇ ਹਮਲਾਵਰਾਂ ਨੇ ਇਕ ਸਲਾਹ ਹੋ ਕੇ ਪ੍ਰਿੰਸ ਦੇ ਭਰਾ ਲਵਪ੍ਰੀਤ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ’ਤੇ ਛੇ ਗੋਲੀਆਂ ਚਲਾਈਆਂ। ਇਸ ਮੌਕੇ ਇਕ ਗੋਲੀ ਲਵਪ੍ਰੀਤ ਸਿੰਘ ਦੇ ਸੱਜੇ ਪੱਟ ਵਿੱਚ ਜਾ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਲਵਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਜਸ਼ਨਦੀਪ ਸਿੰਘ ’ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਲਵਪ੍ਰੀਤ ਸਿੰਘ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ਦਾਖਲ ਕਰਵਾਇਆ ਗਿਆ। 

ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ

ਉਧਰ ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁੱਜੇ ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਨਰਿੰਦਰ ਸਿੰਘ ਢੋਟੀ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਉਨਵਾਂ ਨੇ 6 ਹਮਲਾਵਰਾਂ ’ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਦੱਸਣਾ ਬਣਦਾ ਹੈ ਕਿ ਇਸ ਝਗੜੇ ਸਬੰਧੀ ਪੁਲਸ ਨੂੰ ਪਹਿਲਾਂ ਵੀ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਸਨ ਪਰ ਪੁਲਸ ਵਲੋਂ ਠੋਸ ਕਾਰਵਾਈ ਨਾ ਕੀਤੇ ਜਾਣ ਕਰਕੇ ਇਹ ਤਕਰਾਰ ਖੂਨੀ ਝੜਪ ਵਿੱਚ ਤਬਦੀਲ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ


author

rajwinder kaur

Content Editor

Related News