ਘਰ ’ਚ ਦਾਖ਼ਲ ਹੋ ਕੇ ਕੀਤੀ ਭੰਨਤੋੜ, 24 ਘੰਟਿਆਂ ’ਚ 3 ਮੁਲਜ਼ਮ ਕੀਤੇ ਗ੍ਰਿਫ਼ਤਾਰ
Saturday, Nov 23, 2024 - 03:40 AM (IST)
ਜਲੰਧਰ (ਮਹੇਸ਼) : ਥਾਣਾ ਸਦਰ ਅਧੀਨ ਪੈਂਦੇ ਪਿੰਡ ਲੁਹਾਰਾਂ ਸੁੱਖਾ ਸਿੰਘ ’ਚ ਇਕ ਘਰ ’ਚ ਜ਼ਬਰਦਸਤੀ ਦਾਖ਼ਲ ਹੋ ਕੇ ਭੰਨਤੋੜ ਕਰਨ ਦੇ ਮਾਮਲੇ ’ਚ ਫਤਹਿਪੁਰ (ਪ੍ਰਤਾਪਪੁਰਾ) ਚੌਕੀ ਦੀ ਪੁਲਸ ਨੇ 24 ਘੰਟਿਆਂ ਦੇ ਅੰਦਰ ਹੀ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਲੋਹੇ ਦੀ ਕਿਰਪਾਨ ਅਤੇ ਹੋਰ ਹਥਿਆਰ ਵੀ ਬਰਾਮਦ ਹੋਏ ਹਨ।
ਫਤਹਿਪੁਰ ਪੁਲਸ ਚੌਕੀ ਦੇ ਮੁਖੀ ਸੁਰਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੰਡੀ ਪ੍ਰਤਾਪਪੁਰਾ ਤੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਪੁੱਤਰ ਰਾਜੇਸ਼ ਵਾਸੀ ਪਿੰਡ ਲਾਂਬੜਾ ਜ਼ਿਲ੍ਹਾ ਜਲੰਧਰ, ਅਮਰੀਕ ਸਿੰਘ ਪੁੱਤਰ ਵਿਸ਼ਵਨਾਥ ਵਾਸੀ ਪਿੰਡ ਰਾਮਪੁਰ ਲੱਲੀਆਂ ਜ਼ਿਲ੍ਹਾ ਜਲੰਧਰ ਤੇ ਮਨਪ੍ਰੀਤ ਪੁੱਤਰ ਹਰਮੇਲ ਵਾਸੀ ਪਿੰਡ ਤਾਜਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਉਕਤ ਮਾਮਲੇ ਸਬੰਧੀ ਸੁਰਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਲੁਹਾਰਾਂ ਸੁੱਖਾ ਸਿੰਘ ਦੇ ਬਿਆਨਾਂ ’ਤੇ ਥਾਣਾ ਸਦਰ ਵਿਖੇ 21 ਨਵੰਬਰ ਨੂੰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੇਂਦਰੀ ਮੁਲਾਜ਼ਮਾਂ ਦੀਆਂ ਲੱਗਣਗੀਆਂ ਮੌਜਾਂ, ਤਨਖ਼ਾਹ 'ਚ ਹੋਵੇਗਾ 186% ਦਾ ਵਾਧਾ, ਬਜਟ 'ਚ ਮਿਲੇਗੀ ਗੁੱਡ ਨਿਊਜ਼!
ਪੁਲਸ ਵੱਲੋਂ ਹੀਰਾ ਪੁੱਤਰ ਟਹਿਲਾ ਵਾਸੀ ਲੁਹਾਰਾਂ ਸੁੱਖਾ ਸਿੰਘ ਸਮੇਤ ਹੋਰ ਫਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8