ਇਲਾਜ ਦੌਰਾਨ ਬਜ਼ੁਰਗ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਚ ਕੀਤੀ ਭੰਨਤੋੜ, ਡਾਕਟਰਾਂ ’ਤੇ ਲਾਏ ਗੰਭੀਰ ਇਲਜ਼ਾਮ

09/20/2023 2:25:42 AM

ਫਗਵਾੜਾ (ਜਲੋਟਾ) : ਇੱਥੋਂ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਬਜ਼ੁਰਗ ਔਰਤ ਦੀ ਬੀਤੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਜਾਣ ਕਾਰਨ ਭਾਰੀ ਹੰਗਾਮਾ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਹਸਪਤਾਲ ’ਚ ਭੰਨਤੋੜ ਵੀ ਕੀਤੀ। ਜਿੱਥੇ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਇਲਾਜ ਦੌਰਾਨ ਨਿੱਜੀ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ’ਤੇ ਲਾਪ੍ਰਵਾਹੀ ਕਾਰਨ ਗਲਤ ਇਲਾਜ ਦੇ ਗੰਭੀਰ ਇਲਜ਼ਾਮ ਲਾ ਰਹੇ ਹਨ, ਉਥੇ ਹੀ ਡਾਕਟਰਾਂ ਨੇ ਲਾਏ ਜਾ ਰਹੇ ਦੋਸ਼ਾਂ ਨੂੰ ਝੂਠਾ ਅਤੇ ਗਲਤ ਦੱਸਿਆ ਹੈ।

ਇਹ ਵੀ ਪੜ੍ਹੋ : ਮਾਂ ਨਾਲ ਸੁੱਤੇ 2 ਮਾਸੂਮ ਭਰਾਵਾਂ ਨੂੰ ਸੱਪ ਨੇ ਡੰਗਿਆ, ਦੋਵਾਂ ਦੀ ਮੌਤ, ਪਰਿਵਾਰ ਸਣੇ ਪੂਰੇ ਪਿੰਡ 'ਚ ਪੱਸਰਿਆ ਮਾਤਮ

ਹਸਪਤਾਲ ਦੇ ਮੁੱਖ ਡਾਕਟਰ ਨੇ ਦੋਸ਼ ਲਾਇਆ ਹੈ ਕਿ ਬਜ਼ੁਰਗ ਔਰਤ ਦੀ ਮੌਤ ਤੋਂ ਬਾਅਦ ਮੈਡੀਕਲ ਸਟਾਫ ਅਤੇ ਡਾਕਟਰ ’ਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਭਾਰੀ ਹੰਗਾਮਾ ਕਰਦਿਆਂ ਹਮਲਾ ਕੀਤਾ ਹੈ। ਇਸੇ ਦੌਰਾਨ ਸਬੰਧਤ ਧਿਰ ਨੇ ਹਸਪਤਾਲ ’ਚ ਭੰਨਤੋੜ ਵੀ ਕੀਤੀ, ਜਿਸ ਨਾਲ ਹਸਪਤਾਲ ’ਚ ਦਾਖਲ ਹੋਰ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਪੁਲਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।

PunjabKesari

ਇਸੇ ਦੌਰਾਨ ਮ੍ਰਿਤਕਾ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਬਜ਼ੁਰਗ ਮਹਿਲਾ ਦੀ ਮੌਤ ਤੋਂ ਬਾਅਦ ਮੈਡੀਕਲ ਸਟਾਫ ਅਤੇ ਡਾਕਟਰਾਂ ਨੇ ਉਨ੍ਹਾਂ ’ਤੇ ਹਮਲਾ ਕੀਤਾ ਤੇ ਇਨ੍ਹਾਂ ਨੇ ਖੁਦ ਹੀ ਹਸਪਤਾਲ ’ਚ ਭੰਨਤੋੜ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੀ ਮਰੀਜ਼ ਨੂੰ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਕਈ ਘੰਟਿਆਂ ਤੱਕ ਕੋਈ ਡਾਕਟਰ ਉਨ੍ਹਾਂ ਨੂੰ ਦੇਖਣ ਤੱਕ ਨਹੀਂ ਆਇਆ ਤੇ ਉਸ ਤੋਂ ਬਾਅਦ ਉਨ੍ਹਾਂ ਦਾ ਗਲਤ ਇਲਾਜ ਕਰਦਿਆਂ ਲਾਪ੍ਰਵਾਹੀ ਵਾਲਾ ਰਵੱਈਆ ਅਪਣਾਇਆ ਗਿਆ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦੀ ਬਜ਼ੁਰਗ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : ਹਰਦੀਪ ਨਿੱਝਰ ਕਤਲ ਕੇਸ: ਕੌਣ ਹੈ ਕੈਨੇਡਾ ਸਰਕਾਰ ਵੱਲੋਂ ਕੱਢੇ ਗਏ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ?

ਇਸ ਸਬੰਧੀ ਐੱਸ.ਪੀ. ਫਗਵਾੜਾ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪੁਲਸ ਦੋਵਾਂ ਧਿਰਾਂ ਵੱਲੋਂ ਕਹੀਆਂ ਜਾ ਰਹੀਆਂ ਗੱਲਾਂ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕਰ ਰਹੀ ਹੈ। ਮਾਮਲੇ ਦੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News