ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਭੰਨਤੋੜ ; ਸ਼ਰਾਰਤੀ ਅਨਸਰਾਂ ਨੇ ਹੱਥ ’ਚ ਫੜੀ ਪਿਸਤੌਲ ਕੀਤੀ ਚੋਰੀ
Sunday, Dec 31, 2023 - 08:50 AM (IST)
ਅਬੋਹਰ (ਸੁਨੀਲ) – ਲੰਘੀ 26 ਦਸੰਬਰ ਨੂੰ ਆਭਾ ਸਕਵੇਅਰ ਵਿਚ ਸ਼ਹੀਦ ਊਧਮ ਸਿੰਘ ਚੌਕ ’ਚ ਸਥਾਪਿਤ ਕੀਤੇ ਗਏ ਦੇਸ਼ ਦੇ ਅਮਰ ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਹੱਥ ਵਿਚ ਫੜੀ ਪਿਸਤੌਲ ਨੂੰ ਸਮਾਜ ਵਿਰੋਧੀ ਅਨਸਰ ਤੋਡ਼ ਕੇ ਆਪਣੇ ਨਾਲ ਲੈ ਗਏ। ਇਸ ਦਾ ਪਤਾ ਲੱਗਦਿਆਂ ਹੀ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡੂੰਘੇ ਰੋਸ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਸੂਚਨਾ ਮਿਲਦੇ ਹੀ ਥਾਣਾ ਸਿਟੀ 1 ਦੇ ਇੰਚਾਰਜ ਸੁਨੀਲ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਚੀਨ ਦੀ ਖੁੱਲ੍ਹੀ ਪੋਲ, ਜਾਸੂਸੀ ਗੁਬਾਰੇ ਨੇ ਖੁਫ਼ੀਆ ਜਾਣਕਾਰੀ ਚੋਰੀ ਕਰਨ ਲਈ ਕੀਤੀ US ਇੰਟਰਨੈਟ ਦੀ
ਥਾਣਾ ਇੰਚਾਰਜ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਹੀ ਕਾਬੂ ਕਰ ਕੇ ਸਲਾਖਾਂ ਪਿੱਛੇ ਡੱਕ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਹੁਣੇ-ਹੁਣੇ ਇਸ ਬੁੱਤ ਦਾ ਉਦਘਾਟਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅਪਾਰਟਮੈਂਟ ਦੇ ਸਵੀਮਿੰਗ ਪੂਲ 'ਚ ਬੱਚੀ ਦੀ ਮਿਲੀ ਲਾਸ਼ , ਲੋਕਾਂ ਨੇ ਪ੍ਰਦਰਸ਼ਨ ਕਰਕੇ ਕੀਤੀ ਇਨਸਾਫ ਦੀ
ਨਗਰ ਨਿਗਮ ਦੇ ਮੇਅਰ ਵਿਮਲ ਠੱਠਈ ਅਤੇ ਨਿਗਮ ਦੇ ਸਮੂਹ ਕੌਂਸਲਰਾਂ ਨੇ ਇਸ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਪੁਲਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖਿਲਾਫ ਸਖਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਵਿਮਲ ਠੱਠਈ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਇਸ ਘਟਨਾ ਤੋਂ ਬਾਅਦ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ ਅਤੇ ਜਿਸ ਕਿਸੇ ਨੇ ਵੀ ਅਜਿਹੀ ਹਰਕਤ ਕੀਤੀ ਹੈ, ਉਸ ਵਿਰੁੱਧ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ’ਚ ਕੋਈ ਅਜਿਹਾ ਕਰਨ ਬਾਰੇ ਨਾ ਸੋਚੇ।
ਇਹ ਵੀ ਪੜ੍ਹੋ : UK 'ਚ ਬ੍ਰਿਟਿਸ਼ ਸਿੱਖ ਡਾ: ਅੰਮ੍ਰਿਤਪਾਲ ਸਿੰਘ ਸਮੇਤ 1200 ਲੋਕ ਅਸਾਧਾਰਨ ਪ੍ਰਾਪਤੀਆਂ ਲਈ ਹੋਣਗੇ
ਮਾਮਲਾ ਸਾਹਮਣੇ ਆਉਂਦੇ ਹੀ ‘ਆਪ’ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੌਕੇ ’ਤੇ ਪਹੁੰਚ ਕੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ। ਨਾਰੰਗ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਜਲਦ ਇਨਾਂ ਮਾਡ਼ੇ ਅਨਸਰਾਂ ਦਾ ਪਤਾ ਲਗਾ ਕੇ ਉਨ੍ਹਾਂ ’ਤੇ ਸਖਤ ਕਾਰਵਾਈ ਕਰੇ।
ਇਸ ਮਾਮਲੇ ’ਚ ਅਣਪਛਾਤੇ ਲੋਕਾਂ ਖਿਲਾਫ ਥਾਣਾ ਸਿਟੀ 1 ਅਬੋਹਰ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਐੱਸ. ਐੱਸ. ਪੀ. ਫਾਜ਼ਿਲਕਾ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਸ ਵਲੋਂ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਹਰ ਹਾਲਤ ਵਿਚ ਲੱਭ ਕੇ ਕਾਨੂੰਨ ਅਨੁਸਾਰ ਸਜ਼ਾ ਦਵਾਈ ਜਾਵੇਗੀ।
ਇਹ ਵੀ ਪੜ੍ਹੋ : ਸਾਲ 2023 'ਚ ਦੁਨੀਆ ਦੇ Top-500 ਅਮੀਰਾਂ ਦੀ ਜਾਇਦਾਦ ਵਿਚ ਹੋਇਆ ਭਾਰੀ ਵਾਧਾ, ਜਾਣੋ ਕਿੰਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8