PM ਮੋਦੀ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਪੰਜਾਬ 'ਚ 'ਵੰਦੇ ਭਾਰਤ ਐਕਸਪ੍ਰੈੱਸ' ਟਰੇਨ ਦੀ ਹੋਈ ਸ਼ੁਰੂਆਤ

12/30/2023 4:54:41 PM

ਜਲੰਧਰ (ਗੁਲਸ਼ਨ, ਮਹੇਸ਼, ਕਸ਼ਿਸ਼, ਮੁਨੀਸ਼)- ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਅੱਜ ਯਾਨੀ ਸ਼ਨੀਵਾਰ ਨੂੰ ਸ਼ੁਰੂ ਹੋ ਗਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੇਰੇ ਕਰੀਬ 11 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਸ ਟਰੇਨ 'ਚ ਸ਼ਹਿਰ ਵਾਸੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ, ਕਿਉਂਕਿ ਇਹ ਟਰੇਨ ਤੇਜ਼ ਰਫ਼ਤਾਰ ਨਾਲ ਲੋਕਾਂ ਨੂੰ ਜਲਦੀ ਦਿੱਲੀ ਪਹੁੰਚਾ ਦੇਵੇਗੀ। ਇਹ ਸ਼ੁੱਕਰਵਾਰ ਨੂੰ ਛੱਡ ਕੇ ਹਫ਼ਤੇ ਵਿੱਚ 6 ਦਿਨ ਚੱਲੇਗੀ ਅਤੇ ਜਲੰਧਰ ਕੈਂਟ ਸਟੇਸ਼ਨ 'ਤੇ ਦੋ ਮਿੰਟ ਰੁਕੇਗੀ।

PunjabKesari

ਅੰਮ੍ਰਿਤਸਰ ਤੋਂ ਚੱਲਣ ਮਗਰੋਂ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਪਹੁੰਚਣ 'ਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਇਹ ਟਰੇਨ 1.22 ਵਜੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਪਹੁੰਚੀ। ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਦੇ ਸਵਾਗਤ ਲਈ ਕਰਵਾਏ ਗਏ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਕੇ. ਡੀ. ਭੰਡਾਰੀ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਆਦਿ ਤੋਂ ਇਲਾਵਾ ਭਾਜਪਾ ਪੰਜਾਬ ਦੇ ਉੱਪ ਪ੍ਰਧਾਨ ਰਾਜੇਸ਼ ਬਾਘਾ ਹਾਜ਼ਰ ਸਨ। 

PunjabKesari

ਸਵਾਗਤੀ ਸਮਾਰੋਹ ਵਿੱਚ ਹਾਜ਼ਰ ਸਮੂਹ ਭਾਜਪਾ ਆਗੂਆਂ ਨੇ ਭਾਰਤ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਕੀਤੀ ਗਈ ਇਸ ਰੇਲ ਗੱਡੀ ਨੂੰ ਜਲੰਧਰ ਵਿੱਚ ਰੁਕਵਾਉਣ ਲਈ ਕੇਂਦਰ ਸਰਕਾਰ ਅਤੇ ਖ਼ਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ। ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਵੰਦੇ ਭਾਰਤ ਐਕਸਪ੍ਰੈਸ ਦੇ ਪਹੁੰਚਣ ਤੋਂ ਪਹਿਲਾਂ  ਸੱਭਿਆਚਾਰਕ ਪ੍ਰੋਗਰਾਮ ਵੀ ਕੀਤਾ ਗਿਆ। 

PunjabKesari

ਇਹ ਵੀ ਪੜ੍ਹੋ : New Year ਦੇ ਜਸ਼ਨ ਸਬੰਧੀ ਜਲੰਧਰ ਪੁਲਸ ਸਖ਼ਤ, PPR ਮਾਰਕੀਟ ‘ਨੋ ਵ੍ਹੀਕਲ ਜ਼ੋਨ’ ਐਲਾਨੀ, ਬਣਾਈ ਇਹ ਯੋਜਨਾ

PunjabKesari

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਦਸੰਬਰ ਯਾਨੀ ਕਿ ਅੱਜ ਦੇਸ਼ ਦੇ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ 6 ਵੰਦੇ ਭਾਰਤ ਐਕਸਪ੍ਰੈੱਸ ਅਤੇ 2 ਅੰਮ੍ਰਿਤ ਭਾਰਤ ਰੇਲ ਗੱਡੀਆਂ ਦਾ ਸ਼ੁੱਭ ਆਰੰਭ ਕਰਕੇ ਜਨਤਾ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਵੰਦੇ ਭਾਰਤ ਐਕਸਪ੍ਰੈੱਸ ਟਰੇਨਾਂ ’ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ, ਅੰਮ੍ਰਿਤਸਰ-ਦਿੱਲੀ, ਕੋਇੰਬਟੂਰ-ਬੰਗਲੌਰ ਕੈਂਟ, ਮੰਗਲੌਰ-ਮਡਗਾਓਂ, ਜਾਲਨਾ ਮੁੰਬਈ ਤੇ ਅੰਤੋਦਿਆ ਧਾਮ-ਆਨੰਦ ਵਿਹਾਰ ਟਰਮੀਨਲ ਸ਼ਾਮਲ ਹਨ, ਜਦਕਿ ਅੰਮ੍ਰਿਤ ਭਾਰਤ ਟਰੇਨਾਂ ’ਚ ਦਰਭੰਗਾ-ਅੰਤੋਦਿਆ ਧਾਮ-ਆਨੰਦ ਵਿਹਾਰ ਟਰਮੀਨਲ ਤੇ ਮਾਲਦਾ ਟਾਊਨ-ਬੈਂਗਲੁਰੂ ਸ਼ਾਮਲ ਹਨ।

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਨ੍ਹਾਂ ਅੱਠ ਟਰੇਨਾਂ ਨੂੰ ਹਰੀ ਝੰਡੀ ਦਿੱਤੀ। ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਇਨ੍ਹਾਂ ਟਰੇਨਾਂ ਦੇ ਸਵਾਗਤ ਲਈ ਵੱਖ-ਵੱਖ ਸਟੇਸ਼ਨਾਂ 'ਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਤੋਂ ਚੱਲਣ ਵਾਲੀਆਂ 2 ਟਰੇਨਾਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ ਅਤੇ ਅੰਮ੍ਰਿਤਸਰ-ਦਿੱਲੀ ਉਦਘਾਟਨੀ ਟਰੇਨਾਂ ਲਈ ਵੀ ਅੰਮ੍ਰਿਤਸਰ, ਜਲੰਧਰ ਕੈਂਟ, ਲੁਧਿਆਣਾ, ਜੰਮੂ ਤਵੀ ਆਦਿ ਸਟੇਸ਼ਨਾਂ ’ਤੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਲਈ ਤਿਆਰੀਆਂ ਵੀ ਕੀਤੀਆਂ ਗਈਆਂ। ਰੇਲਵੇ ਅਧਿਕਾਰੀ ਸਾਰਾ ਦਿਨ ਤਿਆਰੀਆਂ ’ਚ ਰੁੱਝੇ ਰਹੇ। ਕੈਂਟ ਸਟੇਸ਼ਨ ਦਾ ਨਿਰਮਾਣ ਚੱਲ ਰਿਹਾ ਹੈ ਪਰ ਫਿਰ ਵੀ ਰੇਲਵੇ ਸਟੇਸ਼ਨ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਡੀ ਸਟੇਜ ਵੀ ਸਜਾਈ ਗਈ ਹੈ। 

PunjabKesari

ਫਗਵਾੜਾ ਪਹੁੰਚਣ 'ਤੇ ਵੀ ਵੰਦੇ ਭਾਰਤ ਟਰੇਨ ਦਾ ਸੁਆਗਤ ਕੀਤਾ ਗਿਆ। ਵੰਦੇ ਭਾਰਤ ਟਰੇਨ 'ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਖ਼ੁਦ ਬੈਠੇ ਸਨ। ਜਦੋਂ ਉਹ ਫਗਵਾੜਾ ਸਟੇਸ਼ਨ 'ਤੇ ਉਤਰ ਕੇ ਸਟੇਜ 'ਤੇ ਆਏ ਤਾਂ ਉਨ੍ਹਾਂ ਸੰਬੋਧਨ ਕੀਤਾ। ਸੰਬੋਧਨ ਕਰਦੇ ਹੋਏ ਵੰਦੇ ਭਾਰਤ ਟਰੇਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਫਗਵਾੜਾ ਸਟੇਸ਼ਨ 'ਤੇ ਹੀ ਛੱਡ ਕੇ ਅੱਗੇ ਚੱਲ ਪਈ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਹੁਣ ਗੋਰਾਇਆ ਸਟੇਸ਼ਨ 'ਤੇ ਰੁਕੀਆਂ ਗੱਡੀਆਂ 'ਚ ਵਾਪਸ ਚਲੇ ਗਏ ਹਨ। ਵੰਦੇ ਭਾਰਤ ਐਕਸਪ੍ਰੈੱਸ 27 ਮਿੰਟਾਂ ਤੱਕ ਗੋਰਾਇਆ ਰੇਲਵੇ ਸਟੇਸ਼ਨ 'ਤੇ ਟਰੇਨ ਰੋਕੀ ਗਈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਫਿਲੌਰ ਰੇਲਵੇ ਸਟੇਸ਼ਨ 'ਤੇ ਪਹੁੰਚੇ, ਜਿੱਥੇ ਵੰਦੇ ਭਾਰਤ ਟਰੇਨ ਨੂੰ ਵੀ ਫਿਲੌਰ ਰੇਲਵੇ ਸਟੇਸ਼ਨ 'ਤੇ 1 ਮਿੰਟ ਲਈ ਰੋਕਿਆ ਗਿਆ। ਇਥੋਂ ਕੇਂਦਰੀ ਮੰਤਰੀ ਮੁੜ ਟਰੇਨ 'ਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋ ਗਏ।

PunjabKesari

PunjabKesari

ਇਹ ਵੀ ਪੜ੍ਹੋ : ਇੰਟਰਨੈੱਟ 'ਤੇ ਪੋਸਟ ਵੇਖ ਜਲੰਧਰ ਦੇ DC ਨੇ ਖ਼ੂਨ ਦਾਨ ਕਰਕੇ ਬਚਾਈ 85 ਸਾਲਾ ਔਰਤ ਦੀ ਜਾਨ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News