ਪੰਜਾਬੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮੋਦੀ ਸਰਕਾਰ ਵੱਲੋਂ ''ਵੰਦੇ ਭਾਰਤ'' ਰੇਲ ਦਾ ਤੋਹਫ਼ਾ
Saturday, Dec 23, 2023 - 06:41 PM (IST)
ਅੰਮ੍ਰਿਤਸਰ (ਵਿਸ਼ੇਸ਼)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੀਡੀਆ ਵਿਚ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਵੰਦੇ ਭਾਰਤ’ ਰੇਲ ਗੱਡੀ 30 ਦਸੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਸ਼ੁਰੂ ਹੋਵੇਗੀ। ਇਸ ਲਈ ਉਨ੍ਹਾਂ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਵਲੋਂ ਮੋਦੀ ਸਰਕਾਰ ਅਤੇ ਰੇਲਵੇ ਮੰਤਰਾਲੇ ਦਾ ਧੰਨਵਾਦ ਕੀਤਾ। ਚੁੱਘ ਨੇ ਕਿਹਾ ਕਿ ਭਾਰਤ ਵਿਚ ਬਣੀ ਅਤਿ-ਆਧੁਨਿਕ ‘ਵੰਦੇ ਭਾਰਤ’ ਰੇਲ ਗੱਡੀ ਦੇ ਚੱਲਣ ਨਾਲ ਅੰਮ੍ਰਿਤਸਰ ਅਤੇ ਦਿੱਲੀ ਦਰਮਿਆਨ ਆਵਾਜਾਈ ਵਿਚ ਹੋਰ ਆਸਾਨੀ ਹੋਵੇਗੀ ਅਤੇ ਯਾਤਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਵੀ ਮਿਲਣਗੀਆਂ। ਅੰਮ੍ਰਿਤਸਰ-ਦਿੱਲੀ ਵਿਚਾਲੇ 450 ਕਿਲੋਮੀਟਰ ਦਾ ਸਫ਼ਰ ਜਲੰਧਰ-ਲੁਧਿਆਣਾ ਰਾਹੀਂ ਸਿਰਫ਼ 5 ਘੰਟਿਆਂ ਵਿਚ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ
ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਲਈ ਟਰਾਂਸਪੋਰਟ ਸੰਪਰਕ ਵਧਣ ਨਾਲ ਦੇਸ਼ ਭਰ ਤੋਂ ਆਉਣ ਵਾਲੇ ਯਾਤਰੀਆਂ ਨੂੰ ਸ੍ਰੀ ਹਰਮਿੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੀਰਥ, ਸ਼੍ਰੀ ਰਾਮ ਤੀਰਥ, ਅਟਾਰੀ ਬਾਰਡਰ ਸਮੇਤ ਜਲ੍ਹਿਆਂ ਵਾਲਾ ਬਾਗ ਅਤੇ ਹੋਰ ਕਈ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੇਗੀ। ਸੈਰ-ਸਪਾਟੇ ਸਮੇਤ ਦਿੱਲੀ ਨਾਲ ਆਰਥਿਕ ਅਤੇ ਭੌਤਿਕ ਸੰਪਰਕ ਹੋਰ ਵਧੇਗਾ। ਇਸ ਨਾਲ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।
ਇਹ ਵੀ ਪੜ੍ਹੋ- ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੰਮ੍ਰਿਤਸਰ ਸਮੇਤ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਸਕੀਮਾਂ ਅਤੇ ਭਲਾਈ ਦੇ ਕੰਮ ਕਰ ਰਹੀ ਹੈ। ਹਾਲ ਹੀ ਵਿਚ ਰੇਲਵੇ ਮੰਤਰਾਲੇ ਵੱਲੋਂ 1100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਅੰਮ੍ਰਿਤ ਭਾਰਤ ਸਟੇਸ਼ਨ ਬਣਾਉਣ ਦਾ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8