PM ਵਲੋਂ ਅਨੰਦਪੁਰ ਸਾਹਿਬ ਲਈ ‘ਵੰਦੇ ਭਾਰਤ’ ਰੇਲ ਗੱਡੀ ਸਿੱਖ ਕੌਮ ਨੂੰ ਵੱਡਾ ਤੋਹਫ਼ਾ : ਪ੍ਰੋ. ਸਰਚਾਂਦ, ਕਾਹਲੋਂ

10/14/2022 11:26:32 AM

ਅੰਮ੍ਰਿਤਸਰ (ਜ.ਬ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਚਲਾ ਕੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਨੂੰ ਤੋਹਫ਼ੇ ’ਚ ਦੇਣ ਦਾ ਪ੍ਰੋ. ਸਰਚਾਂਦ ਅਤੇ ਕਾਹਲੋਂ ਵਲੋਂ ਧੰਨਵਾਦ ਕੀਤਾ ਗਿਆ। ਇਸ ਸਬੰਧ ’ਚ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਕਦਮ ਨਾਲ ਉੱਤਰੀ ਭਾਰਤ ਦੇ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਅਤੇ ਸੈਰ ਸਪਾਟਾ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ : ਪਾਕਿ ਡਰੋਨਾਂ ਰਾਹੀਂ ਪੰਜਾਬ ’ਚ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਨੇ ਖ਼ਤਰਨਾਕ ਸੰਕੇਤ, ਵਾਪਰ ਸਕਦੀ ਹੈ ਕੋਈ ਵਾਰਦਾਤ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਰਫ਼ਤਾਰ ’ਚ ਤੇਜ਼ੀ ਫੜੀ ਹੈ। ਦੇਸ਼ ਅਤੀਤ ਦੀਆਂ ਚੁਣੌਤੀਆਂ ਨੂੰ ਸਫਲਤਾਪੂਰਵਕ ਪਾਰ ਕਰਦੇ ਹੋਏ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੁਆਰਾ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਉੱਚ ਪੱਧਰ ’ਤੇ ਵਿਕਸਤ ਕਰ ਕੇ ਤਿਆਰ ਕੀਤੀ ਆਧੁਨਿਕ ਆਵਾਜਾਈ ਪ੍ਰਣਾਲੀ ਨੇ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨ ਲੋਕਾਂ ਦੀ ਯਾਤਰਾ ਨੂੰ ਆਸਾਨ ਬਣਾਵੇਗੀ। ਆਧੁਨਿਕ ਸੁਰੱਖਿਆ ਵਿਸ਼ੇਸ਼ਤਾਵਾਂ ਅਤੇ ਸੁਪਰ-ਫਾਸਟ ਸੇਵਾਵਾਂ ਦੇ ਨਾਲ ਇੱਕ ਅਰਧ-ਹਾਈ ਸਪੀਡ ਆਰਾਮਦਾਇਕ ਵੰਦੇ ਭਾਰਤ ਟਰੇਨ ਪਹਿਲਾਂ ਹੀ ਦਿੱਲੀ ਅਤੇ ਸ਼੍ਰੀ ਵੈਸ਼ਨੋ ਦੇਵੀ ਮਾਤਾ, ਕਟੜਾ ਦੇ ਵਿਚਕਾਰ ਸ਼ੁਰੂ ਕੀਤੀ ਜਾ ਚੁੱਕੀ ਹੈ। 

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲੀ ਅਤੇ ਊਨਾ ਵਿਚਕਾਰ ਚੱਲਣ ਨਾਲ ਹਿਮਾਚਲ ਦੇ ਮਾਤਾ ਜਵਾਲਾਜੀ ਅਤੇ ਮਾਤਾ ਚਿੰਤਪੁਰਨੀ ਦੇ ਸ਼ਰਧਾਲੂਆਂ ਨੂੰ ਇਸ ਦਾ ਲਾਭ ਮਿਲੇਗਾ। ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕੌਮ ਲਈ ਬਹੁਤ ਕੁਝ ਕੀਤਾ ਹੈ ਅਤੇ ਕਰ ਰਹੇ ਹਨ। ਉਨ੍ਹਾਂ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਾਂ ਦੇ ਵੱਡੇ ਧਾਰਮਿਕ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੰਦੇ ਭਾਰਤ ਰੇਲਗੱਡੀ ਰੁਕੇਗੀ, ਜਿਸ ਨਾਲ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਸਿੱਧਾ ਗੁਰੂ ਨਗਰੀ ਪਹੁੰਚ ਸਕਣਗੀਆਂ ਅਤੇ ਨਾਲ ਹੀ ਇਸ ਰੇਲ ਗੱਡੀ ਨਾਲ ਵਪਾਰੀ ਵਰਗ ਤੇ ਸੈਲਾਨੀਆਂ ਨੂੰ ਵੀ ਵੱਡਾ ਲਾਭ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ


rajwinder kaur

Content Editor

Related News