ਜਲੰਧਰ ਦੇ ਲੋਕਾਂ ਲਈ ਖੁਸ਼ਖਬਰੀ, 'ਵੰਦੇ ਭਾਰਤ' ਟਰੇਨ ਨੂੰ ਮਿਲਿਆ ਸ਼ਹਿਰ 'ਚ ਸਟਾਪ

Saturday, Feb 10, 2024 - 09:33 PM (IST)

ਜਲੰਧਰ ਦੇ ਲੋਕਾਂ ਲਈ ਖੁਸ਼ਖਬਰੀ, 'ਵੰਦੇ ਭਾਰਤ' ਟਰੇਨ ਨੂੰ ਮਿਲਿਆ ਸ਼ਹਿਰ 'ਚ ਸਟਾਪ

ਪੰਜਾਬ ਡੈਸਕ : ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੰਦੇ ਭਾਰਤ ਟਰੇਨ ਹੁਣ ਜਲੰਧਰ ਕੈਂਟ ਦੇ ਨਾਲ-ਨਾਲ ਜਲੰਧਰ ਸ਼ਹਿਰ 'ਚ ਵੀ ਰੁਕੇਗੀ, ਯਾਨੀ ਵੰਦੇ ਭਾਰਤ ਟਰੇਨ ਨੂੰ ਜਲੰਧਰ ਸ਼ਹਿਰ 'ਚ ਸਟਾਪ ਮਿਲ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਟਰੇਨ ਸ਼ਹਿਰ ਵਾਸੀਆਂ ਨੂੰ ਕਾਫੀ ਸਹੂਲਤ ਦੇਵੇਗੀ, ਕਿਉਂਕਿ ਇਹ ਟਰੇਨ ਲੋਕਾਂ ਨੂੰ ਤੇਜ਼ ਰਫ਼ਤਾਰ ਨਾਲ ਦਿੱਲੀ ਲੈ ਜਾਵੇਗੀ। ਇਹ ਟਰੇਨ ਸ਼ੁੱਕਰਵਾਰ ਨੂੰ ਛੱਡ ਕੇ ਹਫਤੇ 'ਚ 6 ਦਿਨ ਚੱਲੇਗੀ।

ਇਹ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ

ਰਿੰਕੂ ਨੇ ਕੇਂਦਰੀ ਰੇਲ ਮੰਤਰੀ ਦਾ ਕੀਤਾ ਧੰਨਵਾਦ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ‘ਵੰਦੇ ਭਾਰਤ’ ਐਕਸਪ੍ਰੈੱਸ ਟਰੇਨ ਨੂੰ ਜਲੰਧਰ ਵਿਚ ਸਟਾਪ ਦੇਣ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਦਾ ਆਭਾਰ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਫੈਸਲਾ ਇਸ ਇਲਾਕੇ ਦੇ ਯਾਤਰੀਆਂ ਨੂੰ ਕਾਫੀ ਫਾਇਦਾ ਪਹੁੰਚਾਏਗਾ।

ਤੁਹਾਨੂੰ ਦੱਸ ਦੇਈਏ ਕਿ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਲਾਂਚ ਕੀਤਾ ਸੀ। ਇਹ ਪੰਜਾਬ ਵਿੱਚੋਂ ਚੱਲਣ ਵਾਲੀ ਪਹਿਲੀ ਵੰਦੇ ਭਾਰਤ ਟਰੇਨ ਹੈ, ਜੋ ਜਲੰਧਰ ਅਤੇ ਲੁਧਿਆਣਾ ਦੇ ਦੋਵੇਂ ਮੁੱਖ ਸਟੇਸ਼ਨਾਂ 'ਤੇ ਰੁਕੇਗੀ। ਇਹ ਰੇਲ ਗੱਡੀ ਅੰਮ੍ਰਿਤਸਰ ਤੋਂ ਸਵੇਰੇ 8.30 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 9.26 ਵਜੇ ਜਲੰਧਰ ਛਾਉਣੀ, 10.16 ਵਜੇ ਲੁਧਿਆਣਾ, 11.34 ਵਜੇ ਅੰਬਾਲਾ ਅਤੇ 1.50 ਵਜੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਪਹੁੰਚੇਗੀ। ਇਸ ਵੱਡੇ ਅਪਡੇਟ ਮੁਤਾਬਕ ਹੁਣ ਇਹ ਟਰੇਨ ਜਲੰਧਰ ਸ਼ਹਿਰ 'ਚ ਵੀ ਰੁਕੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

Inder Prajapati

Content Editor

Related News