ਕੱਲ੍ਹ ਤੋਂ ਪੰਜਾਬ ਦੇ ਇਨ੍ਹਾਂ ਰੂਟਾਂ 'ਤੇ ਦੌੜੇਗੀ ਵੰਦੇ ਭਾਰਤ, ਯਾਤਰੀਆਂ ਦਾ ਬਚੇਗਾ ਸਮਾਂ

Monday, Jun 15, 2026 - 06:28 PM (IST)

ਕੱਲ੍ਹ ਤੋਂ ਪੰਜਾਬ ਦੇ ਇਨ੍ਹਾਂ ਰੂਟਾਂ 'ਤੇ ਦੌੜੇਗੀ ਵੰਦੇ ਭਾਰਤ, ਯਾਤਰੀਆਂ ਦਾ ਬਚੇਗਾ ਸਮਾਂ

ਅੰਮ੍ਰਿਤਸਰ (ਰਮਨ): ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਵੰਦੇ ਭਾਰਤ ਟ੍ਰੇਨ ਦੇ ਰੂਟ ਵਿੱਚ ਕੀਤੇ ਗਏ ਮਹੱਤਵਪੂਰਨ ਬਦਲਾਅ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਦੀ ਸਹੂਲਤ ਲਈ ਚਲਾਈ ਗਈ ਵੰਦੇ ਭਾਰਤ ਟ੍ਰੇਨ ਦੇ ਰੂਟ ਨੂੰ ਹੁਣ ਸਿੱਧਾ ਕਰ ਦਿੱਤਾ ਗਿਆ ਹੈ, ਜਿਸ ਨਾਲ ਯਾਤਰੀਆਂ ਦਾ ਸਮਾਂ ਬਚੇਗਾ ਅਤੇ ਸਫ਼ਰ ਹੋਰ ਸੁਖਾਲਾ ਬਣੇਗਾ। ਔਜਲਾ ਨੇ ਦੱਸਿਆ ਕਿ ਜਦੋਂ ਇਸ ਟ੍ਰੇਨ ਦੀ ਸ਼ੁਰੂਆਤ ਕੀਤੀ ਗਈ ਸੀ, ਉਸ ਵੇਲੇ ਇਹ ਜਲੰਧਰ ਰਾਹੀਂ ਪਠਾਨਕੋਟ ਜਾਂਦੀ ਸੀ, ਜਿਸ ਕਾਰਨ ਯਾਤਰੀਆਂ ਨੂੰ ਵਾਧੂ ਦੂਰੀ ਤੈਅ ਕਰਨੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਉਨ੍ਹਾਂ ਨੇ ਇਹ ਮੰਗ ਉਠਾਈ ਸੀ ਕਿ ਟ੍ਰੇਨ ਦਾ ਰੂਟ ਅੰਮ੍ਰਿਤਸਰ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਰਾਹੀਂ ਕੀਤਾ ਜਾਵੇ, ਤਾਂ ਜੋ ਮਾਝਾ ਖੇਤਰ ਦੇ ਲੋਕਾਂ ਨੂੰ ਇਸਦਾ ਸਿੱਧਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ- ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, ਔਰਤ ਦੀ ਮੌਤ, 3 ਜ਼ਖ਼ਮੀ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਕੇਂਦਰੀ ਰੇਲ ਮੰਤਰੀ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕੋਲ ਵੀ ਆਪਣੀ ਮੰਗ ਰੱਖੀ ਸੀ। ਹੁਣ ਰੇਲਵੇ ਮੰਤਰਾਲੇ ਵੱਲੋਂ ਇਸ ਮੰਗ ਨੂੰ ਸਵੀਕਾਰ ਕਰ ਲਿਆ ਗਿਆ ਹੈ। ਔਜਲਾ ਨੇ ਇਸ ਲਈ ਕੇਂਦਰੀ ਰੇਲ ਮੰਤਰਾਲੇ ਅਤੇ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਖੇਤਰ ਦੇ ਹਜ਼ਾਰਾਂ ਯਾਤਰੀਆਂ ਲਈ ਲਾਭਕਾਰੀ ਸਾਬਤ ਹੋਵੇਗਾ। ਸੰਸਦ ਮੈਂਬਰ ਨੇ ਦੱਸਿਆ ਕਿ ਨਵਾਂ ਰੂਟ 16 ਜੂਨ ਤੋਂ ਲਾਗੂ ਹੋਵੇਗਾ ਅਤੇ ਵੰਦੇ ਭਾਰਤ ਟ੍ਰੇਨ ਸ਼ਾਮ 4 ਵੱਜ ਕੇ 42 ਮਿੰਟ ’ਤੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ। ਇਸ ਨਵੇਂ ਰੂਟ ਦਾ ਉਦਘਾਟਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਦਘਾਟਨੀ ਸਮਾਗਮ ਦੁਪਹਿਰ ਪੌਣੇ ਚਾਰ ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਹੋਵੇਗਾ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਔਜਲਾ ਨੇ ਕਿਹਾ ਕਿ ਉਹ ਖੁਦ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ ਕਿਉਂਕਿ ਉਨ੍ਹਾਂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੀਟਿੰਗ ਲਈ ਦਿੱਲੀ ਜਾਣਾ ਹੈ। ਫਿਰ ਵੀ ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਹਕੀਕਤ ਬਣਾਉਣ ਲਈ ਰੇਲ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਰੂਟ ਬਦਲਣ ਨਾਲ ਯਾਤਰੀਆਂ ਦੇ ਸਫ਼ਰ ਵਿੱਚ ਲਗਭਗ ਇੱਕ ਘੰਟੇ ਦੀ ਬਚਤ ਹੋਵੇਗੀ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News