ਜਲੰਧਰ ਦੇ ਮਾਡਲ ਟਾਊਨ ''ਚ ਅੱਜ ਹੋਵੇਗਾ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ
Friday, Oct 10, 2025 - 08:08 AM (IST)

ਜਲੰਧਰ- ਪੰਜਾਬ ਦੇ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਉਨ੍ਹਾਂ ਨੂੰ ਦੋ ਵਾਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਵਿਖੇ ਦੁਪਹਿਰ 3 ਵਜੇ ਦੇ ਕਰੀਬ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ 'ਚ ਹੋਵੇਗਾ। ਕੀਤਾ ਜਾਵੇ। ਉਨ੍ਹਾਂ ਦੀ ਲਾਸ਼ ਨੂੰ ਜਲੰਧਰ ਸਥਿਤ ਉਨ੍ਹਾਂ ਦੇ ਘਰ ਵਿਚ ਲਿਆਂਦਾ ਗਿਆ ਹੈ, ਜਿਸ ਕਾਰਨ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ।
ਪੜ੍ਹੋ ਇਹ ਵੀ : 'ਪਰਿਵਾਰ ਦੇ ਹਰੇਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ', ਚੋਣਾਂ ਤੋਂ ਪਹਿਲਾਂ ਕਰ 'ਤਾ ਵੱਡਾ ਐਲਾਨ
ਇਸ ਦੌਰਾਨ ਵਰਿੰਦਰ ਘੁੰਮਣ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਨੇ ਹਸਪਤਾਲ ਦੇ ਡਾਕਟਰਾਂ 'ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ। ਪਤਾ ਲੱਗਾ ਹੈ ਕਿ ਵਰਿੰਦਰ ਘੁੰਮਣ ਮਾਡਲ ਹਾਊਸ, ਜਲੰਧਰ ਸਥਿਤ ਆਪਣੇ ਜਿਮ ਵਿੱਚ ਕਸਰਤ ਕਰ ਰਹੇ ਸਨ, ਜਦੋਂ ਉਨ੍ਹਾਂ ਦੇ ਮੋਢੇ ਵਿੱਚ ਅਚਾਨਕ ਇੱਕ ਨਸ ਦਾ ਦਬਾਅ ਪੈ ਗਿਆ। ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਪ੍ਰੇਸ਼ਨ ਦੌਰਾਨ ਵਰਿੰਦਰ ਦੀ ਜਦੋਂ ਮੌਤ ਹੋ ਗਈ ਤਾਂ ਦੋਸਤਾਂ ਅਤੇ ਡਾਕਟਰਾਂ ਨੇ ਇੱਕ ਦੂਜੇ ਨਾਲ ਬਹਿਸ ਕੀਤੀ।
ਪੜ੍ਹੋ ਇਹ ਵੀ : ਕਰਵਾਚੌਥ ਮੌਕੇ ਨਹੀਂ ਮਿਲੀ ਸਾੜੀ! ਘਰ ਵਾਲੇ ਖ਼ਿਲਾਫ਼ ਥਾਣੇ ਪਹੁੰਚ ਗਈਆਂ ਪਤਨੀਆਂ ਫਿਰ...
ਇਸ ਦੌਰਾਨ ਦੋਸਤ ਅਨਿਲ ਗਿੱਲ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਘੁਮਾਣ ਦਾ ਸਰੀਰ ਅਚਾਨਕ ਨੀਲਾ ਕਿਵੇਂ ਹੋ ਗਿਆ। ਫਿਰ ਉਨ੍ਹਾਂ ਦੀ ਲਾਸ਼ ਨੂੰ ਜਲੰਧਰ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਹਸਪਤਾਲ 'ਚ ਮੌਜੂਦ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਵਲੋਂ ਕੁਝ ਵੀਡੀਓ ਬਣਾਈ ਗਈ, ਜਿਸ ਵਿਚ ਉਹ ਉਹਨਾਂ 'ਤੇ ਇਲਜ਼ਾਮ ਲਗਾ ਰਹੇ ਹਨ ਕਿ ਵਰਿੰਦਰ ਘੁੰਮਣ ਦੀ ਮੌਤ ਲਾਪਰਵਾਹੀ ਕਾਰਨ ਹੋਈ ਹੈ। ਵਰਿੰਦਰ ਘੁੰਮਣ ਦਾ ਇੱਕ ਕਰੀਬੀ ਹਸਪਤਾਲ ਪ੍ਰਸ਼ਾਸਨ ਤੋਂ ਓਟੀ (ਆਪ੍ਰੇਸ਼ਨ ਥਿਏਟਰ) ਦੀ ਵੀਡੀਓ ਦੀ ਮੰਗ ਕਰਦਾ ਵੀ ਦਿਖਾਈ ਦੇ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਡਾਕਟਰਾਂ ਦੁਆਰਾ ਬੇਹੋਸ਼ ਕਰਨ ਵਾਲੀ ਦਵਾਈ ਦੀ ਘੱਟ-ਵੱਧ ਡੋਜ਼ ਕਾਰਨ ਵਰਿੰਦਰ ਘੁੰਮਣ ਦੀ ਮੌਤ ਹੋਈ। ਇਸ ਦੌਰਾਨ ਹਸਪਤਾਲ ‘ਚ ਜ਼ਬਰਦਸਤ ਹੰਗਾਮਾ ਦੇਖਿਆ ਗਿਆ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।