ਐਡਵੋਕੇਟ ਧਾਮੀ ਵੱਲੋਂ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣੇ ''ਤੇ ਦੁੱਖ ਦਾ ਪ੍ਰਗਟਾਵਾ
Saturday, Sep 12, 2026 - 07:23 PM (IST)
ਜੈਤੋ (ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਲੋਕ ਭਲਾਈ ਦੇ ਸਮਾਜਿਕ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹੇ। ਉਨ੍ਹਾਂ ਬਾਜਵਾ ਦੇ ਸਾਂਸਦ ਵਜੋਂ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ਅੰਦਰ ਲੋਕ ਮਸਲਿਆਂ ਦੀ ਗੱਲ ਕੀਤੀ। ਅਜਿਹੇ ਆਗੂ ਦਾ ਸੰਸਾਰ ਤੋਂ ਜਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਉਨ੍ਹਾਂ ਵਰਿੰਦਰ ਸਿੰਘ ਬਾਜਵਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
