ਵਰਿੰਦਰ ਸਿੰਘ ਘੁੰਮਣ ਦੀ ਮੌਤ ਤੋਂ ਪਹਿਲਾਂ ਦੀ ਆਖਰੀ ਵੀਡੀਓ ਆਈ ਸਾਹਮਣੇ

Friday, Oct 10, 2025 - 11:56 AM (IST)

ਵਰਿੰਦਰ ਸਿੰਘ ਘੁੰਮਣ ਦੀ ਮੌਤ ਤੋਂ ਪਹਿਲਾਂ ਦੀ ਆਖਰੀ ਵੀਡੀਓ ਆਈ ਸਾਹਮਣੇ

ਐਂਟਰਟੇਨਮੈਂਟ ਡੈਸਕ- ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ MRI ਕਰਵਾਉਂਦੇ ਨਜ਼ਰ ਆ ਰਹੇ ਹਨ। ਘੁੰਮਣ ਕਹਿ ਰਹੇ ਹਨ ਕਿ ਕੁੱਝ ਲੋਕ ਕਹਿੰਦੇ ਹਨ ਕਿ ਜਿਹੜੀ ਇੰਜਰੀ ਜਾਂ ਦਰਦ ਹੁੰਦੀ ਹੈ, ਉਹ ਤੁਹਾਡੇ ਕਰਮਾਂ ਦੀ ਸਜ਼ਾ ਹੁੰਦੀ ਹੈ। ਪਰ ਇੱਕ ਖਿਡਾਰੀ ਹੁੰਦੇ ਹੋਏ ਇਹ ਤੁਹਾਡੇ ਲਈ ਸਜ਼ਾ ਨਹੀਂ ਮਜ਼ਾ ਹੁੰਦੀ ਹੈ, ਕਿਉਂਕਿ ਜਿਹੜੇ ਲੋਕ ਮਿਹਨਤ ਕਰਦੇ ਹਨ ਇੰਜਰੀਆਂ ਵੀ ਉਨ੍ਹਾਂ ਨੂੰ ਹੁੰਦੀਆਂ ਹਨ। ਇਹ ਦਰਦ ਇਨਸਾਨ ਨੂੰ ਜ਼ਿੰਦਗੀ ਵਿਚ ਮਾਣ ਮਹਿਸੂਸ ਕਰਾਉਂਦੀਆਂ ਹਨ। ਦੇਸ਼ ਦੀ ਨੁਮਾਇੰਦਗੀ ਕਰਨਾ, ਵੱਡੀਆਂ ਪ੍ਰਾਪਤੀਆਂ ਹਾਸਲਾ, ਜੇਕਰ ਤੁਸੀਂ ਉਹ ਮਾਣ ਮਹਿਸੂਸ ਕਰਨਾ ਹੈ ਤਾਂ ਤੁਹਾਨੂੰ ਇਨ੍ਹਾਂ ਦਰਦਾਂ ਵਿਚੋਂ ਲੰਘਣਾ ਪਵੇਗਾ। ਹੁਣ ਵੇਖਦੇ ਹਾਂ ਕਿ ਮੈਂ ਇਸ ਮਸ਼ੀਨ ਵਿਚ ਪੂਰਾ ਆਉਂਦਾ ਹਾਂ ਨਹੀਂ।

ਇਹ ਵੀ ਪੜ੍ਹੋ: ਰਾਜਵੀਰ ਜਵੰਦਾ ਦੇ ਫੁੱਲ ਚੁਗਣ ਪਹੁੰਚੇ ਕੰਵਰ ਗਰੇਵਾਲ ਤੇ ਕੁਲਵਿੰਦਰ ਬਿੱਲਾ, ਨਹੀਂ ਦੇਖਿਆ ਜਾ ਰਿਹਾ ਮਾਂ ਦਾ ਹਾਲ

ਦੱਸ ਦੇਈਏ ਕਿ ਜਲੰਧਰ ਦੇ ਬਸਤੀ ਸ਼ੇਖ ਦੇ ਘਈ ਨਗਰ ਦੇ ਰਹਿਣ ਵਾਲੇ ਘੁੰਮਣ ਦੀ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਸਮਰਥਕਾਂ ਨੇ ਡਾਕਟਰਾਂ ’ਤੇ ਗਲਤ ਢੰਗ ਨਾਲ ਆਪ੍ਰੇਸ਼ਨ ਕਰਨ ਦਾ ਦੋਸ਼ ਲਾਉਂਦੇ ਹੋਏ ਹਸਪਤਾਲ ਵਿਚ ਹੰਗਾਮਾ ਕੀਤਾ। ਦਰਅਸਲ, ਵਰਿੰਦਰ ਆਪਣੇ ਬਾਈਸੈਪਸ ਦੀ ਇਕ ਛੋਟੀ ਜਿਹੀ ਸਰਜਰੀ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਸੀ। ਦੱਸਿਆ ਜਾ ਰਿਹਾ ਹੈ ਕਿ ਸਰਜਰੀ ਦੌਰਾਨ ਉਸਨੂੰ ਦੋ ਦਿਲ ਦੇ ਦੌਰੇ ਪਏ ਤੇ ਲੱਗਭਗ 53 ਸਾਲ ਦੀ ਉਮਰ ਵਿਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਰਾਜਵੀਰ ਜਵੰਦਾ ਦੀ ਮੌਤ 'ਤੇ ਵੱਡਾ ਐਕਸ਼ਨ, ਹਾਈਕੋਰਟ ਪਹੁੰਚਿਆ ਮਾਮਲਾ

ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਘੁੰਮਣ ਬਾਲੀਵੁੱਡ ਤੇ ਪੰਜਾਬੀ ਸਿਨੇਮਾ ਦੇ ਇਕ ਜਾਣੇ-ਪਛਾਣੇ ਅਦਾਕਾਰ ਸਨ। ਉਹ ਅਦਾਕਾਰ ਸਲਮਾਨ ਖਾਨ ਨਾਲ ਟਾਈਗਰ-3 ਵਰਗੀਆਂ ਕਈ ਫਿਲਮਾਂ ਵਿਚ ਅਹਿਮ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਦੇ ਕਾਰਨ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ ਪਰ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਵਰਿੰਦਰ ਨੇ 2009 ਵਿਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਸੀ ਤੇ ਮਿਸਟਰ ਏਸ਼ੀਆ ’ਚ ਦੂਜੇ ਸਥਾਨ ’ਤੇ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖ਼ਬਰ ! ਰਾਜਵੀਰ ਜਵੰਦਾ ਮਗਰੋਂ ਇਕ ਹੋਰ ਕਲਾਕਾਰ ਨੇ ਛੱਡੀ ਦੁਨੀਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News