ਜ਼ਿਲੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲਾ ਮੈਜਿਸਟ੍ਰੇਟ
Wednesday, Nov 05, 2025 - 12:02 PM (IST)
ਬਠਿੰਡਾ, 4 ਨਵੰਬਰ (ਵਰਮਾ) : ਜ਼ਿਲਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲੇ ’ਚ ਪ੍ਰੀਗੈਬਾਲਿਨ 75 ਐੱਮ. ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ।
ਹੁਕਮ ਅਨੁਸਾਰ ਜ਼ਿਲੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿੱਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਸ, ਹੋਮ ਗਾਰਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 9 ਦਸੰਬਰ 2025 ਤਕ ਲਾਗੂ ਰਹਿਣਗੇ।
