ਪੰਜਾਬ ਦੇ ਇਸ ਜ਼ਿਲ੍ਹੇ 'ਚ 13 ਤੋਂ 15 ਅਕਤੂਬਰ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਠੇਕੇ ਵੀ ਰਹਿਣਗੇ ਬੰਦ
Saturday, Oct 12, 2024 - 11:14 AM (IST)
ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਨ. ਐੱਸ.) 2023 ਦੀ ਧਾਰਾ 163 ਤਹਿਤ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ, ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਅਨੁਕੂਲ ਮਾਹੌਲ ਬਣਾਉਣ ਸਬੰਧੀ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੇ ਅਧਿਕਾਰ ਖੇਤਰ ਵਿਚ ਜਿੱਥੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਉਥੇ 13 ਅਕਤੂਬਰ ਤੋਂ ਲੈ ਕੇ 15 ਅਕਤੂਬਰ ਨੂੰ ਵੋਟਿੰਗ ਖ਼ਤਮ ਹੋਣ ਤੱਕ 5 ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਹੁਕਮਾਂ ਵਿਚ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਤਹਿਤ 48 ਘੰਟਿਆਂ ਦੌਰਾਨ ਸਿਰਫ਼ 4 ਵਿਅਕਤੀਆਂ ਦੇ ਸਮੂਹ ਦੇ ਨਾਲ ਘਰ-ਘਰ ਜਾਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ- 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ
ਡਾ. ਹਿਮਾਂਸ਼ੂ ਨੇ ਹੁਕਮ ਵਿਚ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ, ਅਹੁਦੇਦਾਰ ਅਤੇ ਪਾਰਟੀ ਵਰਕਰ, ਜੋ ਸਬੰਧਤ ਚੋਣ ਹਲਕਿਆਂ ਦੇ ਰਜਿਸਟਰਡ ਵੋਟਰ ਨਹੀਂ ਹਨ, ਉਨ੍ਹਾਂ ਨੂੰ 13 ਅਕਤੂਬਰ ਸ਼ਾਮ 4 ਵਜੇ ਤੋਂ ਲੈ ਕੇ 15 ਅਕਤੂਬਰ ਵੋਟਿੰਗ ਖ਼ਤਮ ਹੋਣ ਤਕ ਚੋਣ ਇਲਾਕਾ ਖਾਲੀ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਪੋਲਿੰਗ ਵਾਲੇ ਦਿਨ ਪੋਲਿੰਗ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ ਕੋਈ ਵੀ ਸਿਆਸੀ ਪਾਰਟੀ ਪ੍ਰਚਾਰ ਨਹੀਂ ਕਰੇਗੀ।
ਪੰਚਾਇਤੀ ਚੋਣਾਂ ਵਾਲੇ ਪਿੰਡਾਂ ’ਚ 15 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਅਤੇ ਅਹਾਤੇ ਬੰਦ ਰਹਿਣਗੇ
ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਣ ਵਾਲੇ ਪਿੰਡਾਂ ਵਿਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣੀਆਂ ਹਨ, ਉਥੇ 15 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਸਥਿਤ ਹੋਟਲ, ਰੈਸਟੋਰੈਂਟ ਜਾਂ ਕਲੱਬਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦਾ ਸਟਾਕ ਕਰ ਸਕੇਗਾ।
ਇਹ ਵੀ ਪੜ੍ਹੋ- ਫਗਵਾੜਾ ਥਾਣੇ ਦਾ SHO ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ