ਪੰਜਾਬ ਦੇ ਇਸ ਜ਼ਿਲ੍ਹੇ 'ਚ 22 ਦਸੰਬਰ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ

Friday, Dec 20, 2024 - 01:15 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ 22 ਦਸੰਬਰ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ

ਰੂਪਨਗਰ (ਵਿਜੇ ਸ਼ਰਮਾ)- ਮਿਊਂਸੀਪਲ ਢਾਂਚੇ ਲਈ ਆਮ ਅਤੇ ਜ਼ਿਮਨੀ ਚੋਣ 2024 ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਮੋਰਿੰਡਾ ਸ਼ਹਿਰੀ ਖੇਤਰ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾਡ਼ਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਦੇ ਮੋਰਿੰਡਾ ਸ਼ਹਿਰੀ ਖੇਤਰ ਦੀ ਹਦੂਦ ਅੰਦਰ ਮਿਤੀ 19-12-2024 ਤੋਂ ਮਿਤੀ 22-12-2024 ਤੱਕ ਕਿਸੇ ਵੀ ਕਿਸਮ ਦੇ ਅਗਨ ਸਾਸਤਰ, ਅਸਲਾ, ਵਿਸਫੋਟਕ, ਜਲਣਸੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਚੁੱਕਣ ਉਤੇ ਪਾਬੰਦੀ ਲਗਾਈ ਹੈ। ਉਕਤ ਦਰਸਾਈਆਂ ਗਈਆਂ ਮਿਤੀਆਂ ਨੂੰ ਕਿਸੇ ਵੀ ਵਿਅਕਤੀ ਇਸ ਦੀ ਉਲੰਘਣਾ ਨਾ ਕਰਨ ਦੇ ਹੁਕਮ ਦਿੱਤੇ ਗਏ ਹਨ। 

ਇਹ ਵੀ ਪੜ੍ਹੋ- ‘ਮਹਾਦੇਵ ਐਪ’ ਪਿੱਛੋਂ ਹੁਣ ED ਦੀ ਰਾਡਾਰ ’ਤੇ 'ਮੈਜਿਕ ਵਿਨ', ਪਾਕਿ ਨਾਲ ਲਿੰਕ ਆਏ ਸਾਹਮਣੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News