ਐਡਵੋਕੇਟ ਵਾਸੂ ਰੰਜਨ ਕਾਂਗਰਸ ’ਚ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਸਵਾਗਤ
Wednesday, Apr 08, 2026 - 02:54 PM (IST)
ਚੰਡੀਗੜ੍ਹ (ਵਿਨੈ)- ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਅਤੇ ਕਾਊਂਸਿਲ ਆਫ਼ ਲਾਇਰਜ਼ ਦੇ ਚੇਅਰਮੈਨ ਐਡਵੋਕੇਟ ਵਾਸੂ ਰੰਜਨ ਮੰਗਲਵਾਰ ਨੂੰ ਭਾਰਤੀ ਰਾਸ਼ਟਰੀ ਕਾਂਗਰਸ ਵਿਚ ਸ਼ਾਮਲ ਹੋ ਗਏ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ’ਚ ਉਨ੍ਹਾਂ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਹਾਸਲ ਕੀਤੀ।
ਇਸ ਮੌਕੇ ਐਡਵੋਕੇਟ ਵਾਸੂ ਰੰਜਨ ਨੇ ਕਿਹਾ ਕਿ ਉਹ ਪੰਜਾਬ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਦਾ ਕੰਮ ਕਰਨਗੇ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਗੇ।
