ਪੰਜਾਬ ਸਰਕਾਰ ਵੱਲੋਂ ਵਪਾਰ ਤੇ ਉਦਯੋਗ ਨੂੰ ਵੱਡੀ ਰਾਹਤ, ਵੈਟ ਦੇ 40 ਹਜ਼ਾਰ ਲੰਬਿਤ ਕੇਸ ਰੱਦ

Monday, Dec 20, 2021 - 04:07 PM (IST)

ਚੰਡੀਗੜ੍ਹ : ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਿਤ ਕੇਂਦਰੀ ਵਿਕਰੀ ਕਰ/ਵੈਲਿਊ ਐਡਿਡ ਟੈਕਸ (ਵੈਟ) ਅਧੀਨ ਆਉਂਦੇ 48,000 ਤੋਂ ਵੱਧ ਕੇਸਾਂ ਵਿੱਚੋਂ ਤਕਰੀਬਨ 40,000 ਕੇਸਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸਕ ਸੰਮੇਲਨ ‘ਚ ਇਸ ਫ਼ੈਸਲੇ ਦਾ ਐਲਾਨ ਕੀਤਾ ਸੀ। ਕਰ (ਟੈਕਸੇਸ਼ਨ) ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਨੇ ਵਿੱਤੀ ਸਾਲ 2014-15 ਦੇ ਬਕਾਇਆ ਤਕਰੀਬਨ 8500 ਕੇਸਾਂ ਦਾ ਮੁਲਾਂਕਣ ਮੁਕੰਮਲ ਕਰ ਲਿਆ ਹੈ ਅਤੇ ਵਪਾਰੀਆਂ ਨੂੰ ਟੈਕਸ ਦੇਣਦਾਰੀ ਦਾ ਸਿਰਫ਼ 30 ਫ਼ੀਸਦੀ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਬੇਅਦਬੀ ਮੁੱਦੇ 'ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ, 'ਬੇਅਦਬੀ ਕਰਨ ਵਾਲੇ ਨੂੰ ਲੋਕਾਂ ਦੇ ਸਾਹਮਣੇ ਫ਼ਾਹਾ ਲਾ ਦੇਣਾ ਚਾਹੀਦੈ

ਵਿਭਾਗ ਨੇ ਇਨ੍ਹਾਂ ਕੇਸਾਂ ਦਾ ਨਿਪਟਾਰਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਵਪਾਰੀਆਂ ਨੂੰ ਹੋਰ ਰਾਹਤ ਦਿੰਦਿਆਂ, ਕਰ ਵਿਭਾਗ ਨੇ ਉਨ੍ਹਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ਼ 20 ਫ਼ੀਸਦੀ ਜਮ੍ਹਾਂ ਕਰਵਾਉਣ ਲਈ ਕਿਹਾ ਹੈ ਅਤੇ ਬਾਕੀ 80 ਫ਼ੀਸਦੀ ਅਗਲੇ ਵਿੱਤੀ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। ਪੰਜਾਬ ਸਰਕਾਰ ਸੂਬੇ ਵਿੱਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਵਾਸਤੇ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਤੇ 'ਸੁਨੀਲ ਜਾਖੜ' ਦਾ ਵੱਡਾ ਬਿਆਨ, ਦੱਸਿਆ-ਮੁਲਜ਼ਮ ਨੂੰ ਫੜ੍ਹਨ ਮਗਰੋਂ ਕੀ ਕੀਤਾ ਜਾਵੇ

ਸਰਕਾਰ ਦਾ ਵਪਾਰ ਅਤੇ ਉਦਯੋਗ ਨੂੰ ਪੂਰਨ ਸਹਿਯੋਗ ਪੰਜਾਬ ਨੂੰ ਦੇਸ਼ ਭਰ ਵਿੱਚ ਮੋਹਰੀ ਸੂਬੇ ਵੱਜੋਂ ਉਭਾਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਦਯੋਗ-ਪੱਖੀ ਪਹਿਲ ਕਦਮੀ ਸਨਅਤਕਾਰਾਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਨੋਬਲ ਨੂੰ ਵਧਾਏਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਕਰ ਵਿਭਾਗ ਨੇ ਜੀ. ਐੱਸ. ਟੀ. ਅਤੇ ਵੈਟ ਦੀ ਬਿਨਾਂ ਹਾਜ਼ਰ ਹੋਏ ਮੁਲਾਂਕਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਹੁਣ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਟੈਕਸ ਅਧਿਕਾਰੀਆਂ ਅੱਗੇ ਖ਼ੁਦ ਹਾਜ਼ਰ ਹੋਣ ਦੀ ਲੋੜ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News