ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

Tuesday, Jul 25, 2017 - 02:20 AM (IST)

ਪਠਾਨਕੋਟ,  (ਸ਼ਾਰਦਾ)-  ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਲਟਕਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਦੇ ਸਥਾਨਕ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਸੂਬਾ ਸਕੱਤਰ ਕ੍ਰਿਸ਼ਨ ਲਾਲ, ਚੰਦ ਮਹਾਜਨ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਇਸ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ  ਸਰਕਾਰ ਨੇ ਮੰਗਾਂ ਦੀ ਅਣਦੇਖੀ ਕੀਤੀ ਤਾਂ ਸੂਬਾ ਪੱਧਰੀ ਮਟਿੰਗ ਕਰ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਅਮਰੀਸ਼ ਪਾਲ, ਸੁਰੇਸ਼ ਕੁਮਾਰ, ਵਿਪਨ ਕੁਮਾਰ, ਸੰਦੀਪ ਕੁਮਾਰ, ਪਵਨ ਕੁਮਾਰ, ਕਮਲ ਕਿਸ਼ੋਰ, ਰਮਨਦੀਪ, ਅਮਰਜੀਤ, ਰਵਿੰਦਰ ਸ਼ਰਮਾ, ਕੁਲਬੀਰ ਸਿੰਘ ਆਦਿ ਮੌਜੂਦ ਸਨ। 


Related News