ਨਕਸ਼ਾ ਪਾਸ ਕਰਨ ਬਦਲੇ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਗ੍ਰਿਫ਼ਤਾਰ
Friday, Jan 10, 2025 - 01:10 AM (IST)
ਪਟਿਆਲਾ/ਚੰਡੀਗੜ੍ਹ (ਬਲਜਿੰਦਰ, ਅੰਕੁਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲਾ ਪਟਿਆਲਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਦੇ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ- ਸਕੂਲ ਦੀ ਵੈਨ ਨਾਲ ਹੋ ਗਿਆ ਭਿਆਨਕ ਹਾਦਸਾ, ਸ਼ੀਸ਼ਾ ਤੋੜ ਕੇ ਕੱਢਣਾ ਪਿਆ ਬੱਚੇ ਨੂੰ ਬਾਹਰ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ ; MP ਗੁਰਜੀਤ ਔਜਲਾ ਦੇ ਘਰ ਨੇੜੇ ਸਥਿਤ ਪੁਲਸ ਸਟੇਸ਼ਨ ਦੇ ਬਾਹਰ ਹੋ ਗਿਆ ਧਮਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e