ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ''ਚ eo ਦੀ ਮਦਦ ਕਰਨ ਵਾਲਾ ਭਗੌੜਾ ਸਾਥੀ ਗ੍ਰਿਫ਼ਤਾਰ

05/28/2024 1:35:55 AM

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ )- ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਦੀ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ’ਚ ਮਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ’ਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ’ਚ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਖ਼ਾਰਿਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐੱਮ., ਮੋਹਾਲੀ ਦੀ ਅਦਾਲਤ ’ਚ ਉਸ ਖ਼ਿਲਾਫ਼ ਭਗੌੜਾ ਐਲਾਨੇ ਜਾਣ ਦੇ ਐਲਾਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। 

ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ

ਉਨ੍ਹਾਂ ਦੱਸਿਆ ਕਿ ਸੰਜੀਵ ਕੁਮਾਰ ਨੂੰ ਫਲਾਇੰਗ ਸਕੁਐਡ-1, ਮੋਹਾਲੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਇਸ ਮਾਮਲੇ ’ਚ ਉਸ ਦੀ ਭੂਮਿਕਾ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗਿਰੀਸ਼ ਵਰਮਾ ਦਾ ਛੋਟਾ ਪੁੱਤਰ ਵਿਕਾਸ ਵਰਮਾ, ਜੋ ਵਿਦੇਸ਼ ’ਚ ਰਹਿ ਰਿਹਾ ਹੈ, ਨੂੰ ਵੀ ਕੁਝ ਸਥਾਨਕ ਬਿਲਡਰਾਂ ਅਤੇ ਡਿਵੈਲਪਰਾਂ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਸੀ, ਜਿਸ ਸਬੰਧੀ ਜਾਂਚ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ’ਚ ਬਤੌਰ ਈ.ਓ. ਵਜੋਂ ਤਾਇਨਾਤੀ ਦੌਰਾਨ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਉਂਦਾ ਸੀ ਤੇ ਇਸ ਦੇ ਬਦਲੇ ਉਸ ਨੇ ਅਸੁਰੱਖਿਅਤ ਕਰਜ਼ੇ ਵਜੋਂ ਉਕਤ ਬਿਲਡਰਾਂ ਤੋਂ ਆਪਣੀ ਪਤਨੀ ਸੰਗੀਤਾ ਵਰਮਾ ਤੇ ਪੁੱਤਰ ਵਿਕਾਸ ਵਰਮਾ ਦੇ ਨਾਂ 'ਤੇ ਬੈਂਕ ਐਂਟਰੀਆਂ ਕਰਵਾ ਕੇ ਨਾਜਾਇਜ਼ ਪੈਸੇ ਪ੍ਰਾਪਤ ਕੀਤੇ ਸਨ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ

ਇਸ ਤੋਂ ਇਲਾਵਾ ਇਨ੍ਹਾਂ ਪੈਸਿਆਂ ਦੀ ਵਰਤੋਂ ਜਾਇਦਾਦਾਂ ਖ਼ਰੀਦਣ ਲਈ ਕੀਤੀ ਗਈ ਸੀ। ਵਿਕਾਸ ਵਰਮਾ ਤੇ ਸੰਗੀਤਾ ਵਰਮਾ ਕੋਲ ਇਨ੍ਹਾਂ ਪੈਸਿਆਂ ਨਾਲ ਖ਼ਰੀਦੀਆਂ ਜਾਇਦਾਦਾਂ ਤੋਂ ਮਿਲਣ ਵਾਲੇ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਸੀ।

ਇਹ ਵੀ ਪੜ੍ਹੋ- ਮੁੱਖ ਚੋਣ ਅਫ਼ਸਰ ਸਿਬਿਨ ਸੀ ਦਾ ਵੱਡਾ ਐਲਾਨ- 'ਵੋਟ ਫ਼ੀਸਦੀ ਵਧਾਉਣ ਵਾਲੇ BLOs ਨੂੰ ਦਿੱਤਾ ਜਾਵੇਗਾ ਨਕਦ ਇਨਾਮ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 


Harpreet SIngh

Content Editor

Related News