ਵਿਜੀਲੈਂਸ ਕਰਮਚਾਰੀਆਂ ਦੇ ਨਾਂ ''ਤੇ 2.5 ਲੱਖ ਰੁਪਏ ਰਿਸ਼ਵਤ ਲੈਣ ਵਾਲੇ 2 ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤੇ ਕਾਬੂ

Monday, Apr 01, 2024 - 07:09 PM (IST)

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਂ 'ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋੋ- ਸਿੱਖ ਸੰਗਤਾਂ ਲਈ ਖ਼ੁਸ਼ਖ਼ਬਰੀ, ਆਦਮਪੁਰ ਹਵਾਈ ਅੱਡੇ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਰੋਜ਼ਾਨਾ ਫਲਾਈਟ ਹੋਈ ਸ਼ੁਰੂ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਬਿਊਰੋ ਦੇ ਕਰਮਚਾਰੀਆਂ ਰਾਹੀਂ ਮਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28.03.2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਹੁਣ ਨਹੀਂ ਕਰਨਾ ਪਵੇਗਾ 8-9 ਘੰਟੇ ਦਾ ਥਕਾਉਣ ਵਾਲਾ ਸਫ਼ਰ, ਜਹਾਜ਼ ਰਾਹੀਂ ਸਿਰਫ਼ 1 ਘੰਟੇ 'ਚ ਪਹੁੰਚ ਜਾਓਗੇ ਦਿੱਲੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News