NOC ਜਾਰੀ ਕਰਨ ਬਦਲੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
Friday, Jan 10, 2025 - 01:14 AM (IST)
ਲੁਧਿਆਣਾ/ਜਲੰਧਰ (ਡੇਵਿਨ, ਅੰਕੁਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਅਨਿਕਸ਼ਾ ਦੇਵੀ ਵਾਸੀ ਦਸਮੇਸ਼ ਨਗਰ, ਪਿੰਡ ਇਆਲੀ ਖੁਰਦ, ਲੁਧਿਆਣਾ ਨੂੰ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ, ਹੈਬੋਵਾਲ ਕਲਾਂ, ਲੁਧਿਆਣਾ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਕੂਲ ਦੀ ਵੈਨ ਨਾਲ ਹੋ ਗਿਆ ਭਿਆਨਕ ਹਾਦਸਾ, ਸ਼ੀਸ਼ਾ ਤੋੜ ਕੇ ਕੱਢਣਾ ਪਿਆ ਬੱਚੇ ਨੂੰ ਬਾਹਰ
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਡੀਲਿੰਗ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐੱਨ.ਓ.ਸੀ. ਪ੍ਰਾਪਤ ਕਰਨ ਬਦਲੇ 4,251 ਰੁਪਏ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮਹਿਲਾ ਕਲਰਕ ਨੇ ਐੱਨ.ਓ.ਸੀ. ਜਾਰੀ ਕਰਨ ਬਦਲੇ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਮੌਖਿਕ ਅਤੇ ਦਸਤਾਵੇਜ਼ੀ ਸਬੂਤਾਂ ਦੀ ਜਾਂਚ ’ਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਕਲਰਕ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; MP ਗੁਰਜੀਤ ਔਜਲਾ ਦੇ ਘਰ ਨੇੜੇ ਸਥਿਤ ਪੁਲਸ ਸਟੇਸ਼ਨ ਦੇ ਬਾਹਰ ਹੋ ਗਿਆ ਧਮਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e